ਔਰਤਾਂ ਬਾਰੇ ਨਵੇਂ ਨਿਰਦੇਸ਼ਾਂ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਨੇ ਐੱਸਬੀਆਈ ਨੂੰ ਨੋਟਿਸ ਜਾਰੀ ਕੀਤਾ

ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਭਾਰਤੀ ਸਟੇਟ ਬੈਂਕ ਵੱਲੋਂ 3 ਮਹੀਨਿਆਂ ਤੋਂ ਵੱਧ ਦੀਆਂ ਗਰਭਵਤੀ ਔਰਤਾਂ ਨੂੰ ਸੇਵਾਵਾਂ ਵਿੱਚ ਲੈਣ ਤੋਂ ਰੋਕਣ ਬਾਰੇ ਜਾਰੀ ਦਿਸ਼ਾ-ਨਿਰਦੇਸ਼ ਨੂੰ ਗੰਭੀਰਤਾ ਨਾਲ ਲੈਂਦਿਆਂ ਨੋਟਿਸ ਜਾਰੀ ਕੀਤਾ ਹੈ। ਸਵਾਤੀ ਨੇ ਕਿਹਾ ਕਿ ਉਨ੍ਹਾਂ ਨੂੰ ‘ਅਸਥਾਈ ਤੌਰ ‘ਤੇ ਅਯੋਗ’ ਕਰਾਰ ਦਿੱਤਾ ਹੈ ਤੇ ਇਹ ਪੱਖਪਾਤੀ ਅਤੇ ਗੈਰ-ਕਾਨੂੰਨੀ ਹੈ। ਉਨ੍ਹਾਂ ਟਵੀਟ ਕੀਤਾ,’ਅਸੀਂ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਇਸ ਮਹਿਲਾ ਵਿਰੋਧੀ ਨਿਯਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *