ਮੁਲਾਜ਼ਮ ਤੇ ਮੱਧ ਵਰਗ ਨਾਲ ਵਿਸ਼ਵਾਸਘਾਤ ਕੀਤਾ: ਕਾਂਗਰਸ

ਨਵੀਂ ਦਿੱਲੀ: ਕੇਂਦਰ ਵੱਲੋਂ ਬਜਟ ਪੇਸ਼ ਕਰਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੇਸ਼ ਦੇ ਤਨਖਾਹਦਾਰ ਵਰਗ ਅਤੇ ਮੱਧ ਵਰਗ ਨੂੰ ਰਾਹਤ ਨਾ ਦੇ ਕੇ ਉਨ੍ਹਾਂ ਨਾਲ ‘ਧੋਖਾ’ ਕੀਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ, ‘ਭਾਰਤ ਦਾ ਤਨਖਾਹਦਾਰ ਵਰਗ ਅਤੇ ਮੱਧ ਵਰਗ ਮਹਾਮਾਰੀ ਦੇ ਇਸ ਦੌਰ ਵਿੱਚ ਤਨਖਾਹਾਂ ਵਿੱਚ ਹਰ ਪਾਸਿਓਂ ਕਟੌਤੀ ਅਤੇ ਮਹਿੰਗਾਈ ਵਿੱਚ ਰਾਹਤ ਦੀ ਉਮੀਦ ਕਰ ਰਿਹਾ ਸੀ। ਵਿੱਤ ਮੰਤਰੀ ਅਤੇ ਪ੍ਰਧਾਨ ਮੰਤਰੀ ਨੇ ਆਪਣੇ ਸਿੱਧੇ ਟੈਕਸ ਨਾਲ ਸਬੰਧਤ ਕਦਮਾਂ ਨਾਲ ਇਨ੍ਹਾਂ ਵਰਗਾਂ ਨੂੰ ਇੱਕ ਵਾਰ ਫਿਰ ਨਿਰਾਸ਼ ਕੀਤਾ ਹੈ।’ ਉਨ੍ਹਾਂ ਦੋਸ਼ ਲਾਇਆ ਕਿ ਇਹ ਤਨਖਾਹਦਾਰ ਵਰਗ ਅਤੇ ਮੱਧ ਵਰਗ ਨਾਲ ਵਿਸ਼ਵਾਸਘਾਤ ਹੈ। ਸੁਰਜੇਵਾਲਾ ਨੇ ਇਹ ਵੀ ਪੁੱਛਿਆ ਕਿ ਕੀ ਸਰਕਾਰ ਨੇ ‘ਕ੍ਰਿਪਟੋ ਕਰੰਸੀ’ ਤੋਂ ਹੋਣ ਵਾਲੀ ਆਮਦਨ ‘ਤੇ ਟੈਕਸ ਲਗਾ ਕੇ ਬਿੱਲ ਲਿਆਏ ਬਿਨਾਂ ‘ਕ੍ਰਿਪਟੋ ਕਰੰਸੀ’ ਨੂੰ ਕਾਨੂੰਨੀ ਰੂਪ ਦਿੱਤਾ ਹੈ?

Leave a Reply

Your email address will not be published. Required fields are marked *