ਭਾਜਪਾ ਦੇ ਮੈਨੀਫੈਸਟੋ ’ਚ ਕਥਿੱਤ ‘ਲਵ ਜੇਹਾਦ’ ਲਈ 10 ਸਾਲ ਕੈਦ ਦੀ ਵਿਵਸਥਾ

ਲਖਨਊ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਭਾਜਪਾ ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਲੋਕ ਕਲਿਆਣ ਸੰਕਲਪ ਪੱਤਰ’ ਨਾਮ ਹੇਠ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਮੌਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਮੌਜੂਦ ਸਨ। ਭਾਜਪਾ ਦੇ ਨਵੇਂ ਸੰਕਲਪ ਪੱਤਰ ਵਿਚ ਮੁੱਖ ਤੌਰ ‘ਤੇ ਕਥਿਤ ‘ਲਵ ਜੇਹਾਦ’ ਦੇ ਦੋਸ਼ੀਆਂ ਨੂੰ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਵਿਵਸਥਾ, ਅਯੁੱਧਿਆ ਵਿਚ ਭਗਵਾਨ ਰਾਮ ਨਾਲ ਸਬੰਧਤ ਸੱਭਿਆਚਾਰਕ ਅਤੇ ਧਾਰਮਿਕ ਤੱਥਾਂ ‘ਤੇ ਖੋਜ ਲਈ ਰਾਮਾਇਣ ਯੂਨੀਵਰਸਿਟੀ ਦੀ ਸਥਾਪਨਾ ਅਤੇ ਵਿਸ਼ਵ ਪੱਧਰੀ ਸਹੂਲਤਾਂ ਨਾਲ ਸਾਲ 2025 ਦੇ ਮਹਾਕੁੰਭ ਦਾ ਆਯੋਜਨ ਕਰਨ ਦਾ ਵਾਅਦਾ ਕੀਤਾ ਗਿਆ ਹੈ।

Leave a Reply

Your email address will not be published. Required fields are marked *