ਹਿਜਾਬ ਵਿਵਾਦ: ਵਿਦਿਆਕ ਸੰਸਥਾਵਾਂ ’ਚ 3 ਦਿਨ ਦੀਆਂ ਛੁੱਟੀਆਂ ਕਾਰਨ ਕਰਨਾਟਕ ’ਚ ਸ਼ਾਂਤੀ

ਬੰਗਲੌਰ: ਹਿਜਾਬ ਵਿਵਾਦ ਤੋਂ ਬਾਅਦ ਪੈਦਾ ਹੋਏ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਕਰਨਾਟਕ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਤਿੰਨ ਦਿਨਾਂ ਦੀਆਂ ਛੁੱਟੀਆਂ ਐਲਾਨੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਸ਼ਾਂਤੀ ਰਹੀ। ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ‘ਹਿਜਾਬ’ ਦੇ ਹੱਕ ਵਿੱਚ ਅਤੇ ਵਿਰੋਧ ਵਿੱਚ ਤਿੱਖੇ ਹੋ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਰਾਜ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਅਗਲੇ ਤਿੰਨ ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਜ਼ਿਆਦਾਤਰ ਸੰਸਥਾਵਾਂ ਆਨਲਾਈਨ ਮਾਧਿਅਮ ਰਾਹੀਂ ਪੜ੍ਹਾਈ ਕਰ ਰਹੀਆਂ ਹਨ।

Leave a Reply

Your email address will not be published. Required fields are marked *