ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ PM ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ :ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਮਾਜ ਸੇਵਾ ਦੇ ਖੇਤਰ ’ਚ ਕੀਤੇ ਉਪਰਾਲੇ ਸ਼ਲਾਘਾਯੋਗ ਹਨ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਜਲੰਧਰ ਦੇ ਪੀ. ਏ. ਪੀ. ਗਰਾਊਂਡ ’ਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੁਲਾਕਾਤ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।

Leave a Reply

Your email address will not be published. Required fields are marked *