ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਬੈਂਚ ਕਾਇਮ ਕਰੇਗੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਮੁਲਜਮ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਅਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਲਈ ਬੈਂਚ ਕਾਇਮ ਕਰੇਗੀ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਸਾਨਾਂ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਕੇਸ ਦੇ ਮੁੱਖ ਗਵਾਹ ‘ਤੇ ਹਮਲਾ ਹੋਇਆ ਸੀ। ਸ੍ਰੀ ਭੂਸ਼ਣ ਨੇ ਕਿਹਾ ਕਿ ਗਵਾਹ ‘ਤੇ ਹਮਲਾ ਕਰਨ ਵਾਲਿਆਂ ਨੇ ਕਿਹਾ, ‘’ਹੁਣ ਭਾਜਪਾ ਜਿੱਤ ਗਈ ਹੈ, ਉਹ ਹੁਣ ਇਸ ਦਾ ਖ਼ਿਆਲ ਰੱਖਣਗੇ।’ ਚੀਫ ਜਸਟਿਸ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਲਈ ਬੈਂਚ ਕਾਇਮ ਕਰਨਗੇ ਜਿਸ ਨੇ ਪਹਿਲਾਂ ਵੀ ਸੁਣਵਾਈ ਕੀਤੀ ਹੈ। ਫਿਰ ਉਨ੍ਹਾਂ ਬੁੱਧਵਾਰ ਲਈ ਪਟੀਸ਼ਨ ਸੂਚੀਬੱਧ ਕੀਤੀ।

Leave a Reply

Your email address will not be published. Required fields are marked *