ਯਸ਼ਵੰਤ ਸਿਨਹਾ ਨੂੰ ਗ਼ੈਰ-ਭਾਜਪਾ ਦਲ ਦਾ ਉਮੀਦਵਾਰ ਬਣਾਉਣ ਦੀ ਚਰਚਾ

ਖ਼ਕੋਲਕਾਤਾ: ਤ੍ਰਿਣਮੂਲ ਕਾਂਗਰਸ ਦੇ ਇੱਕ ਸੀਨੀਅਰ ਆਗੂ ਨੇ ਅੱਜ ਕਿਹਾ ਕਿ ਗ਼ੈਰ-ਭਾਜਪਾ ਪਾਰਟੀਆਂ ਆਉਂਦੀਆਂ ਰਾਸ਼ਟਰਪਤੀ ਚੋਣਾਂ ਲਈ ਸੰਭਾਵੀ ਸਾਂਝੇ ਉਮੀਦਵਾਰ ਵਜੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਦੇ ਨਾਂ ’ਤੇ ਵਿਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਵਿਰੋਧੀ ਧਿਰਾਂ ਨੇ ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਵਜੋਂ ਪਿਛਲੇ ਸਾਲ ਤ੍ਰਿਣਮੂਲ ਕਾਂਗਰਸ ’ਚ ਸ਼ਾਮਲ ਹੋਏ ਭਾਜਪਾ ਦੇ ਸਾਬਕਾ ਆਗੂ ਯਸ਼ਵੰਤ ਸਿਨਹਾ ਦਾ ਨਾਂ ਤਜਵੀਜ਼ ਕੀਤਾ ਹੈ ਅਤੇ ਤਿੰਨ-ਚਾਰ ਪਾਰਟੀਆਂ ਨੇ ਇਸ ਦੀ ਹਮਾਇਤ ਕੀਤੀ ਹੈ।

Leave a Reply

Your email address will not be published. Required fields are marked *