ਸੁਪਰੀਮ ਕੋਰਟ ਨੇ ਨਕਸਲ ਵਿਰੋਧੀ ਮੁਹਿੰਮ ਦੌਰਾਨ ਪਿੰਡ ਵਾਸੀਆਂ ਦੀ ਹੱਤਿਆ ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਛੱਤੀਸਗੜ੍ਹ ਵਿਚ ਸਾਲ 2009 ਵਿਚ ਨਕਸਲ ਵਿਰੋਧੀ ਮੁਹਿੰਮ ਦੌਰਾਨ ਇਕ ਪਿੰਡ ਵਿਚ ਕੁਝ ਪਿੰਡ ਵਾਸੀਆਂ ਦੇ ਮਾਰੇ ਜਾਣ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਜਸਟਿਸ ਏਐੱਮ ਖਾਨਵਿਲਕਰ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਪਟੀਸ਼ਨ ਦਾਇਰ ਕਰਨ ਵਾਲੇ ਸਮਾਜ ਸੇਵੀ ਹਿਮਾਂਸ਼ੂ ਕੁਮਾਰ ‘ਤੇ 5 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਸ੍ਰੀ ਕੁਮਾਰ ਅਤੇ ਹੋਰਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਨਕਸਲ ਵਿਰੋਧੀ ਮੁਹਿੰਮ ਦੌਰਾਨ ਦਾਂਤੇਵਾੜਾ ਵਿੱਚ ਕਰੀਬ ਦਰਜਨ ਪਿੰਡ ਵਾਸੀਆਂ ਦੀ ਹੱਤਿਆ ਦੀ ਜਾਂਚ ਦੀ ਮੰਗ ਕੀਤੀ ਗਈ ਸੀ।

Leave a Reply

Your email address will not be published. Required fields are marked *