ਵਿਰੋਧੀ ਧਿਰ ਵੱਲੋਂ ਸਰਕਾਰ ’ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼: ਰਾਜ ਸਭਾ ’ਚ ਇਸ ਮਾਮਲੇ ’ਤੇ ਨਾਇਡੂ ਵੱਲੋਂ ਚਰਚਾ ਕਰਾਉਣ ਤੋਂ ਇਨਕਾਰ

ਨਵੀਂ ਦਿੱਲੀ: ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਅੱਜ ਕੇਂਦਰ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਸਿਆਸੀ ਵਿਰੋਧੀਆਂ ਖ਼ਿਲਾਫ ਵਰਤਣ ਤੇ ਇਨ੍ਹਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਸਦਨ ਵਿੱਚ ਇਸ ਮਾਮਲੇ ’ਤੇ ਤੁਰੰਤ ਚਰਚਾ ਦੀ ਮੰਗ ਕੀਤੀ।
ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਇਸ ਸਬੰਧ ਵਿੱਚ ਖੜਗੇ ਦੇ ਨੋਟਿਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਸ਼ਿਵ ਸੈਨਾ ਦੀ ਪ੍ਰਿਯੰਕਾ ਚਤੁਰਵੇਦੀ, ਆਮ ਆਦਮੀ ਪਾਰਟੀ ਦੇ ਸੰਜੈ ਸਿੰਘ ਅਤੇ ਰਾਘਵ ਚੱਢਾ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਦਿੱਤੇ ਨੋਟਿਸਾਂ ਨੂੰ ਵੀ ਰੱਦ ਕਰ ਦਿੱਤਾ।

Leave a Reply

Your email address will not be published. Required fields are marked *