ਕਾਲੇ ਧਨ ਨੂੰ ਸਫ਼ੈਦ ਕਰਨ ਦਾ ਮਾਮਲਾ: ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਮੁੰਬਈ: ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਸ਼ਹਿਰ ਵਿੱਚ ਇਕ ‘ਚਾਲ’ ਦੇ ਪੁਨਰਵਿਕਾਸ ਵਿੱਚ ਕਥਿਤ ਅਨਿਯਮਤਾਵਾਂ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਸੋਮਵਾਰ ਨੂੰ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ। ਅਦਾਲਤ ਨੇ ਰਾਊਤ ਦੀ ਘਰ ’ਚ ਬਣਿਆ ਖਾਣਾ ਤੇ ਦਵਾਈਆਂ ਮੰਗਵਾਉਣ ਦੀ ਅਪੀਲ ਮਨਜ਼ੂਰ ਕਰ ਲਈ। ਹਾਲਾਂਕਿ, ਉਸ ਨੇ ਬਿਸਤਰੇ ਸਬੰਧੀ ਸੰਸਦ ਮੈਂਬਰ ਦੀ ਅਪੀਲ ਬਾਰੇ ਕੋਈ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਜੱਜ ਨੇ ਕਿਹਾ ਕਿ ਜੇਲ੍ਹ ਦੇ ਨੇਮਾਂ ਅਨੁਸਾਰ ਜੇਲ੍ਹ ਅਥਾਰਿਟੀਜ਼ ਨੇ ਬਿਸਤਰਿਆਂ ਦੀ ਢੁੱਕਵੀਂ ਵਿਵਸਥਾ ਕੀਤੀ ਹੈ।

Leave a Reply

Your email address will not be published. Required fields are marked *