ਭਾਜਪਾ ਵੱਧ ਤਾਕਤਵਰ ਹੋਈ ਤਾਂ ਵੋਟ ਦਾ ਹੱਕ ਵੀ ਗੁਆ ਲੈਣਗੇ ਲੋਕ: ਅਖਿਲੇਸ਼

ਕਨੌਜ (ਯੂਪੀ) :ਸਮਾਜਵਾਦੀ ਪਾਰਟੀ (ਸਪਾ) ਪ੍ਰਧਾਨ ਅਖਿਲੇਸ਼ ਯਾਦਵ ਨੇ ਸੱਤਾਧਾਰੀ ਭਾਜਪਾ ’ਤੇ ਦੇਸ਼ ਦੀਆਂ ਜਮਹੂਰੀ ਸੰਸਥਾਵਾਂ ਅਤੇ ਸੰਵਿਧਾਨ ਨੂੰ ਨਿਸ਼ਾਨਾ ਬਣਾਏ ਜਾਣ ਦਾ ਦੋਸ਼ ਲਾਉਂਦਿਆਂ ਅੱਜ ਕਿਹਾ ਕਿ ਜੇਕਰ ਭਾਜਪਾ ਵੱਧ ਤਾਕਤਵਰ ਹੋ ਗਈ ਤਾਂ ਹੋ ਸਕਦਾ ਹੈ ਕਿ ਲੋਕਾਂ ਤੋਂ ਵੋਟ ਪਾਉਣ ਦਾ ਅਧਿਕਾਰ ਵੀ ਖੋਹ ਲਿਆ ਜਾਵੇ। ਅਖਿਲੇਸ਼ ‘ਅਗਸਤ ਕ੍ਰਾਂਤੀ ਦਿਵਸ’ ਮੌਕੇ ਝਾਊਵਾ ਪਿੰਡ ਵਿੱਚ ਕਰਵਾਏ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕੁੱਝ ਦੇਸ਼ਾਂ ਦੀਆਂ ਉਦਾਹਰਣਾਂ ਦਿੱਤੀਆਂ, ਜਿੱਥੇ ‘ਵੋਟ ਪਾਉਣ ਦਾ ਅਧਿਕਾਰ ਨਹੀਂ ਹੈ’। ਉਨ੍ਹਾਂ ਨੇ ਚੀਨ ਅਤੇ ਰੂਸ ਦੀ ਚੋਣ ਪ੍ਰਣਾਲੀ ’ਤੇ ਵੀ ਸਵਾਲ ਉਠਾਏ।

Leave a Reply

Your email address will not be published. Required fields are marked *