ਜਸਟਿਸ ਯੂਯੂ ਲਲਿਤ ਦੇਸ਼ ਦੇ 49ਵੇਂ ਚੀਫ ਜਸਟਿਸ ਨਿਯੁਕਤ

 

ਨਵੀਂ ਦਿੱਲੀ: ਜਸਟਿਸ ਉਦੈ ਉਮੇਸ਼ ਲਲਿਤ ਭਾਰਤ ਦੇ 49ਵੇਂ ਚੀਫ ਜਸਟਿਸ ਨਿਯੁਕਤ ਕੀਤੇ ਗਏ ਹਨ। ਕੇਂਦਰ ਸਰਕਾਰ ਨੇ ਅੱਜ ਉਨ੍ਹਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਹ ਚੀਫ ਜਸਟਿਸ ਐੱਨ ਵੀ ਰਾਮੰਨਾ ਦੀ ਥਾਂ ਲੈਣਗੇ, ਜੋ 26 ਅਗਸਤ ਨੂੰ ਸੇਵਾਮੁਕਤ ਹੋ ਰਹੇ ਹਨ। ਐੱਨ ਵੀ ਰਾਮੰਨਾ ਨੇ ਕੇਂਦਰ ਸਰਕਾਰ ਨੂੰ ਜਸਟਿਸ ਯੂ ਯੂ ਲਲਿਤ ਨੂੰ ਉਨ੍ਹਾਂ ਦੇ ਜਾਨਸ਼ੀਨ ਵਜੋਂ ਨਿਯੁਕਤ ਕਰਨ ਦੀ ਸਿਫਾਰਿਸ਼ ਕੀਤੀ ਸੀ, ਜੋ ਉਨ੍ਹਾਂ ਤੋਂ ਬਾਅਦ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜਸਟਿਸ ਹਨ।

Leave a Reply

Your email address will not be published. Required fields are marked *