ਘੱਟ ਗਿਣਤੀਆਂ ਬਾਰੇ ਰਾਸ਼ਟਰਪਤੀ ਨੂੰ ਪੱਤਰ ਭੇਜਣ ਜੱਥੇਦਾਰ

ਅੰਮ੍ਰਿਤਸਰ : ਸਿੱਖ ਜਥੇਬੰਦੀ ਦਲ ਖਾਲਸਾ ਨੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਭੇਜ ਕੇ ਭਾਰਤ ਸਰਕਾਰ ਵਲੋਂ ਘੱਟ ਗਿਣਤੀਆਂ ’ਤੇ ਕੀਤੇ ਜਾ ਰਹੇ ਜ਼ੁਲਮ ਨੂੰ ਰੋਕਣ ਲਈ ਆਖਣ। ਇਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਬੀਤੇ ਦਿਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਦੇਸ਼ ਵਿਚ ਘੱਟ ਗਿਣਤੀਆਂ ਨਾਲ ਹੋ ਰਹੇ ਧੱਕੇ ਦਾ ਜ਼ਿਕਰ ਕੀਤਾ ਹੈ। ਸਿੱਖ ਨੌਜਵਾਨਾਂ ਦੀ ਰਾਏਸ਼ੁਮਾਰੀ-2020 ਦੀ ਆੜ ਹੇਠ ਖੱਜਲ ਖੁਆਰੀ ਕੀਤੀ ਜਾ ਰਹੀ ਹੈ ਜਿਸ ਨੂੰ ਰੋਕਣ ਲਈ ਸ੍ਰੀ ਅਕਾਲ ਤਖਤ ਵਲੋਂ ਸਿੱਖਾਂ ਅਤੇ ਦਲਿਤਾਂ ਨੂੰ ਲਾਮਬੰਦ ਕੀਤਾ ਜਾਵੇ ਤੇ ਇਸ ਸਬੰਧ ਵਿਚ ਅਮਲੀ ਕਦਮ ਚੁੱਕਿਆ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਵਲੋਂ ਇਕ ਪੈਨਲ ਦਾ ਗਠਨ ਕੀਤਾ ਜਾਵੇ ਜਿਸ ਵਿਚ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਅਤੇ ਵਕੀਲ ਆਦਿ ਸ਼ਾਮਲ ਹੋਣ।