ਹਿਜਾਬ ਵਿਵਾਦ: ਸੁਪਰੀਮ ਕੋਰਟ ਵੱਲੋਂ ਫੈਸਲਾ ਰਾਖਵਾਂ

ਨਵੀਂ ਦਿੱਲੀ: ਕਰਨਾਟਕ ਹਿਜਾਬ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ’ਚ ਹੋਈ। ਦੇਸ਼ ਦੀ ਸਰਵਉਚ ਅਦਾਲਤ ਨੇ ਇਸ ਮਾਮਲੇ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਦਸ ਦਿਨ ਚੱਲੀ। ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਹਿਜਾਬ ਵਿਵਾਦ ’ਤੇ ਸੁਣਵਾਈ ਮੁਕੰਮਲ ਕਰਦਿਆਂ ਫੈਸਲਾ ਰਾਖਵਾਂ ਰੱਖਣ ਦਾ ਐਲਾਨ ਕੀਤਾ। ਬੈਂਚ ਨੇ ਕਿਹਾ ਕਿ ਇਸ ਮਾਮਲੇ ’ਤੇ ਲਿਖਤੀ ਦਲੀਲਾਂ ਹੁਣ ਵੀ ਦਿੱਤੀਆਂ ਜਾ ਸਕਦੀਆਂ ਹਨ। ਦੱਸਣਾ ਬਣਦਾ ਹੈ ਕਿ ਜਸਟਿਸ ਹੇਮੰਤ ਗੁਪਤਾ 16 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ, ਇਸ ਕਰ ਕੇ ਉਮੀਦ ਜਤਾਈ ਜਾ ਰਹੀ ਹੈ ਕਿ ਹਿਜਾਬ ਮਾਮਲੇ ’ਤੇ ਫੈਸਲਾ 16 ਅਕਤੂਬਰ ਤੋਂ ਪਹਿਲਾਂ ਆ ਸਕਦਾ ਹੈ।

Leave a Reply

Your email address will not be published. Required fields are marked *