ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਦੀ ਸੂਚੀ ‘ਚੋਂ ਮਨਪ੍ਰਰੀਤ ਧੜਾ ਗਾਇਬ

ਬਠਿੰਡਾ : ਪੰਜਾਬ ਕਾਂਗਰਸ ਦੇ ਡੈਲੀਗੇਟਾਂ ਤੋਂ ਬਾਅਦ ਹੁਣ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਦੀ ਸੂਚੀ ‘ਚੋਂ ਮਨਪ੍ਰਰੀਤ ਧੜਾ ਬਿਲਕੁਲ ਗਾਇਬ ਹੈ। ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ ਦੀ ਸੂਚੀ ਦੇ ਮਾਮਲੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਨੂੰ ਇਕ ਵਾਰ ਫਿਰ ਚਿੱਤ ਕਰਕੇ ਰੱਖ ਦਿੱਤਾ ਹੈ। ਉਨਾਂ੍ਹ ਆਪਣੇ ਨੇੜਲੇ ਸਾਥੀਆਂ ਨੂੰ ਜ਼ਿਲ੍ਹਾ ਕਾਂਗਰਸ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਦੀ ਕਮਾਨ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਉਨਾਂ੍ਹ ਮਨਪ੍ਰਰੀਤ ਬਾਦਲ ਦੇ ਵਿਰੋਧੀ ਆਗੂਆਂ ਨੂੰ ਬਲਾਕ ਪ੍ਰਧਾਨਾਂ ਦੀ ਜ਼ਿੰਮੇਵਾਰੀ ਸੌਂਪੀ ਸੀ। ਪੰਜਾਬ ਕਾਂਗਰਸ ਦੇ ਡੈਲੀਗੇਟਾਂ ਦੀ ਸੂਚੀ ਵਿਚ ਵੀ ਮਨਪ੍ਰਰੀਤ ਬਾਦਲ ਵੱਲੋਂ ਨੁੱਕਰੇ ਲਾਏ ਕਾਂਗਰਸੀ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਸੀ। ਹੁਣ ਜਦੋਂ ਪੰਜਾਬ ਕਾਂਗਰਸ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਤਾਂ ਮਨਪ੍ਰਰੀਤ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਜੌਹਲ ਨੇ ਸਵਾਲ ਚੁੱਕ ਦਿੱਤੇ ਹਨ। ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਵਿਚ ਜੌਹਲ ਨੇ ਰਾਜਨ ਗਰਗ ਨੂੰ ਜ਼ਿਲ੍ਹਾ ਸ਼ਹਿਰੀ ਦਾ ਪ੍ਰਧਾਨ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਨੇ ਲਿਖਿਆ ਹੈ ਕਿ ਮਨਪ੍ਰਰੀਤ ਬਾਦਲ ਦੇ ਵਿਰੋਧੀਆਂ ਨੂੰ ਪਾਰਟੀ ਵਿਚ ਅਹੁਦੇ ਦਿੱਤੇ ਜਾ ਰਹੇ ਹਨ। ਜੈਜੀਤ ਜੋਹਲ ਨੇ ਕਿਹਾ ਕਿ ਪਾਰਟੀ ਦੇ ਸਾਬਕਾ ਪ੍ਰਧਾਨਾਂ, ਕੌਂਸਲਰਾਂ ਤੇ ਹੋਰ ਆਗੂਆਂ ਨੇ ਮੋਹਣ ਲਾਲ ਸ਼ਰਮਾ ਨੂੰ ਜ਼ਿਲ੍ਹਾ ਸ਼ਹਿਰੀ ਦਾ ਪ੍ਰਧਾਨ ਬਣਾਏ ਜਾਣ ਦੀ ਸਿਫਾਰਸ਼ ਕੀਤੀ ਸੀ ਪਰ ਇਸ ਦੇ ਬਾਵਜੂਦ ਮਨਪ੍ਰਰੀਤ ਦੇ ਵਿਰੋਧੀ ਰਾਜਨ ਗਰਗ ਨੂੰ ਜ਼ਿਲ੍ਹਾ ਸ਼ਹਿਰੀ ਦਾ ਪ੍ਰਧਾਨ ਬਣਾ ਦਿੱਤਾ ਗਿਆ। ਉਸ ਨੇ ਕਿਹਾ ਕਿ ਉਹ ਰਾਜਨ ਗਰਗ ਨੂੰ ਪ੍ਰਧਾਨ ਨਹੀਂ ਮੰਨਦੇ, ਪਰ ਕਾਂਗਰਸ ਲਈ ਕੰਮ ਕਰਦੇ ਰਹਿਣਗੇ ਪਰ ਰਾਜਨ ਗਰਗ ਦੀ ਅਗਵਾਈ ਨਹੀਂ ਕਬੂਲਣਗੇ।

Leave a Reply

Your email address will not be published. Required fields are marked *