ਸੰਗਤ ਨਾਲ ਭਰੀ ਟਰੈਕਟਰ-ਟਰਾਲੀ ਟਰੱਕ ‘ਚ ਵੱਜੀ, ਵੇਂਈ ‘ਚ ਡਿੱਗਾ ਟਰੱਕ

ਜਲੰਧਰ- ਜਲੰਧਰ ਦੇ ਮਲਸੀਆਂ ਵਿਖੇ ਡੇਰੇ ‘ਤੇ ਜਾ ਰਹੇ ਸ਼ਰਧਾਲੂਆਂ ਦਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦਰਅਸਲ ਇਥੇ ਇਕ ਸੰਗਤ ਨਾਲ ਭਰੀ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋਈ। ਜਾਣਕਾਰੀ ਮੁਤਾਬਕ ਤਰਨਤਾਰਨ ਦੇ ਇਕ ਪਿੰਡ ਦੀ ਸੰਗਤ ਟਰੈਕਟਰ-ਟਰਾਲੀ ਵਿਚ ਸਵਾਰ ਹੋ ਕੇ ਨਕੋਦਰ ਵਿਖੇ ਇਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਲਈ ਜਾ ਰਹੀ ਸੀ। ਇਸੇ ਦੌਰਾਨ ਮਲਸੀਆਂ ਵਿਖੇ ਟਰੱਕ ਨੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਪੁੱਲ ਤੋਂ ਲਟਕ ਗਿਆ ਅਤੇ ਟਰੱਕ ਹੇਠਾਂ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਟਰੱਕ ਚਾਲਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਥੇ ਹੀ ਟਰੈਕਟਰ-ਟਰਾਲੀ ਵਿਚ ਸਵਾਰ ਕਈ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਸਥਿਤ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

 

 

 

 

Leave a Reply

Your email address will not be published. Required fields are marked *