ਸੋਨੀਆ ਵੱਲੋਂ ਕਿਸਾਨਾਂ ਦੇ ਮੁੱਦਿਆਂ ’ਤੇ ਚਰਚਾ ਲਈ ਆਨਲਾਈਨ ਮੀਟਿੰਗ

ਨਵੀਂ ਦਿੱਲੀ :ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਸਬੰਧੀ ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਅੱਠਵੇਂ ਗੇੜ ਦੀ ਗੱਲਬਾਤ ਬੇਨਤੀਜਾ ਰਹਿਣ ਤੋਂ ਇਕ ਦਿਨ ਬਾਅਦ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਮੌਜੂਦਾ ਸਿਆਸੀ ਹਾਲਾਤ ਤੇ ਕਿਸਾਨਾਂ ਦੇ ਮੁੱਦਿਆਂ ਬਾਰੇ ਚਰਚਾ ਕਰਨ ਲਈ ਪਾਰਟੀ ਦੇ ਜਨਰਲ ਸਕੱਤਰਾਂ ਤੇ ਇੰਚਾਰਜਾਂ ਨਾਲ ਇਕ ਆਨਲਾਈਨ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਮੀਟਿੰਗ ’ਚ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ, ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ, ਰਾਜੀਵ ਸਤਾਵਲ, ਮਣੀਕੱਮ ਟੈਗੋਰ, ਤਾਰੀਕ ਅਨਵਰ, ਪ੍ਰਿਯੰਕਾ ਗਾਂਧੀ ਵਾਡਰਾ, ਜਿਤਿਨ ਪ੍ਰਸਾਦ, ਪਵਨ ਬਾਂਸਲ, ਰਾਜੀਵ ਸ਼ੁਕਲਾ, ਭਕਤਾ ਚਰਨ ਦਾਸ, ਅਜੈ ਮਾਕਨ, ਪੀ.ਐੱਲ. ਪੂਨੀਆ ਤੇ ਹੋਰ ਕਈ ਆਗੂ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪ੍ਰਿਯੰਕਾ ਗਾਂਧੀ ਇੱਥੇ ਜੰਤਰ-ਮੰਤਰੀ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 32 ਦਿਨਾਂ ਤੋਂ ਧਰਨਾ ਦੇ ਰਹੇ ਪਾਰਟੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਮਿਲੀ ਸੀ। ਪ੍ਰਿਯੰਕਾ ਨੇ ਦਾਅਵਾ ਕੀਤਾ ਕਿ ਕਾਂਗਰਸ ਤਹਿ ਦਿਲੋਂ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ, ‘‘ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ ਅਤੇ ਇਸ ਸਮੱਸਿਆ ਦਾ ਸਿਰਫ਼ ਇਕੋ ਹੱਲ ਹੈ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਕਰੇ।’’ ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਦਾ ਅਗਲਾ ਗੇੜ 15 ਜਨਵਰੀ ਨੂੰ ਹੋਣਾ ਨਿਸ਼ਚਿਤ ਹੈ। -ਆਈਏਐੱਨਐੱਸ

ਕਾਂਗਰਸ ਵੱਲੋਂ ਕਿਸਾਨਾਂ ਦੇ ਸਮਰਥਨ ’ਚ ਰਾਜ ਭਵਨਾਂ ਦਾ ਘਿਰਾਓ 15 ਨੂੰ

ਨਵੀਂ ਦਿੱਲੀ:ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸਰਕਾਰ ’ਤੇ ਦਬਾਅ ਬਣਾਉਣ ਲਈ ਕਾਂਗਰਸ ਨੇ 15 ਜਨਵਰੀ ਨੂੰ ਦੇਸ਼ ਵਿੱਚ ‘ਕਿਸਾਨ ਅਧਿਕਾਰ ਦਿਵਸ’ ਮਨਾਉਣ ਦਾ ਫ਼ੈਸਲਾ ਲਿਆ ਹੈ। ਇਸ ਦੌਰਾਨ ਸਾਰੇ ਰਾਜਾਂ ਵਿੱਚ ਰਾਜ ਭਵਨਾਂ ਦਾ ਘਿਰਾਓ ਕੀਤਾ ਜਾਵੇਗਾ। ਇੱਥੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ, ‘‘ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਫ਼ੈਸਲਾ ਲਿਆ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ’ਚ ਪਾਰਟੀ ਵੱਲੋਂ 15 ਜਨਵਰੀ ਨੂੰ ਆਪਣੇ ਸਾਰੇ ਦਫ਼ਤਰਾਂ ’ਚ ਕਿਸਾਨ ਅਧਿਕਾਰ ਦਿਵਸ ਮਨਾਇਆ ਜਾਵੇਗਾ ਅਤੇ ਸਾਰੇ ਸੂਬਾ ਹੈੱਡਕੁਆਰਟਰਾਂ ’ਤੇ ਰਾਜ ਭਵਨਾਂ ਦਾ ਘਿਰਾਓ ਕੀਤਾ ਜਾਵੇਗਾ।’’ ਪਾਰਟੀ ਆਗੂਆਂ ਅਨੁਸਾਰ ਇਹ ਫ਼ੈਸਲਾ ਅੱਜ ਪਾਰਟੀ ਦੇ ਜਨਰਲ ਸਕੱਤਰਾਂ ਤੇ ਸੂਬਾ ਇੰਚਾਰਜਾਂ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਹੋਈ ਆਨਲਾਈਨ ਮੀਟਿੰਗ ਵਿਚ ਲਿਆ ਗਿਆ। -ਆਈਏਐੱਨਐੱਸ 

ਨਵੀਂ ਦਿੱਲੀ:ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸਰਕਾਰ ’ਤੇ ਦਬਾਅ ਬਣਾਉਣ ਲਈ ਕਾਂਗਰਸ ਨੇ 15 ਜਨਵਰੀ ਨੂੰ ਦੇਸ਼ ਵਿੱਚ ‘ਕਿਸਾਨ ਅਧਿਕਾਰ ਦਿਵਸ’ ਮਨਾਉਣ ਦਾ ਫ਼ੈਸਲਾ ਲਿਆ ਹੈ। ਇਸ ਦੌਰਾਨ ਸਾਰੇ ਰਾਜਾਂ ਵਿੱਚ ਰਾਜ ਭਵਨਾਂ ਦਾ ਘਿਰਾਓ ਕੀਤਾ ਜਾਵੇਗਾ। ਇੱਥੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ, ‘‘ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਫ਼ੈਸਲਾ ਲਿਆ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ’ਚ ਪਾਰਟੀ ਵੱਲੋਂ 15 ਜਨਵਰੀ ਨੂੰ ਆਪਣੇ ਸਾਰੇ ਦਫ਼ਤਰਾਂ ’ਚ ਕਿਸਾਨ ਅਧਿਕਾਰ ਦਿਵਸ ਮਨਾਇਆ ਜਾਵੇਗਾ ਅਤੇ ਸਾਰੇ ਸੂਬਾ ਹੈੱਡਕੁਆਰਟਰਾਂ ’ਤੇ ਰਾਜ ਭਵਨਾਂ ਦਾ ਘਿਰਾਓ ਕੀਤਾ ਜਾਵੇਗਾ।’’ ਪਾਰਟੀ ਆਗੂਆਂ ਅਨੁਸਾਰ ਇਹ ਫ਼ੈਸਲਾ ਅੱਜ ਪਾਰਟੀ ਦੇ ਜਨਰਲ ਸਕੱਤਰਾਂ ਤੇ ਸੂਬਾ ਇੰਚਾਰਜਾਂ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਹੋਈ ਆਨਲਾਈਨ ਮੀਟਿੰਗ ਵਿਚ ਲਿਆ ਗਿਆ। 

Leave a Reply

Your email address will not be published. Required fields are marked *