ਮੌਸਮ ਵਿਭਾਗ ਵੱਲੋਂ ਉੱਤਰੀ ਭਾਰਤ ’ਚ ਇਸ ਹਫ਼ਤੇ ਮੀਂਹ ਤੇ ਬਰਫ਼ਬਾਰੀ ਦੀ ਭਵਿੱਖਬਾਣੀ

ਚੰਡੀਗੜ੍ਹ: ਮੌਸਮ ਵਿਭਾਗ ਅਨੁਸਾਰ ਇਸ ਹਫ਼ਤੇ ਦੌਰਾਨ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਭਾਰਤ ਦੇ ਮੌਸਮ ਵਿਗਿਆਨ ਵਿਭਾਗ ਮੁਤਾਬਕ 15 ਅਤੇ 16 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ ’ਚ ਹਲਕੀ ਬਾਰਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 17 ਤੋਂ 20 ਫਰਵਰੀ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਵੱਧ ਸਕਦਾ ਹੈ। 

Leave a Reply

Your email address will not be published. Required fields are marked *