ਸ੍ਰੀਨਗਰ: ਗ੍ਰਨੇਡ ਹਮਲੇ ਕਾਰਨ ਪੁਲੀਸ ਮੁਲਾਜ਼ਮ ਸਣੇ 21 ਜ਼ਖ਼ਮੀ

ਸ੍ਰੀਨਗਰ: ਇਥੋਂ ਦੇ ਅਮੀਰਾ ਕਦਾਲ ਇਲਾਕੇ ਵਿੱਚ ਐਤਵਾਰ ਨੂੰ ਦੁਪਹਿਰ ਵੇਲੇ ਅਤਿਵਾਦੀਆਂ ਵੱਲੋਂ ਸੁਰੱਖਿਆ ਦਲਾਂ ’ਤੇ ਕੀਤੇ ਗਏ ਗ੍ਰਨੇਡ ਹਮਲੇ ਕਾਰਨ 21 ਜਣੇ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਵਿੱਚ ਇਕ ਪੁਲੀਸ ਮੁਲਾਜ਼ਮ ਵੀ ਸ਼ਾਮਲ ਹੈ। ਪੁਲੀਸ ਸੂਤਰਾਂ ਅਨੁਸਾਰ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਦੀ ਹਾਲਤ ਸਥਿਰ ਹੈ। ਪੁਲੀਸ ਨੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਹੈ।