ਵੋਟਾਂ ਦੀ ਗਿਣਤੀ ਤੋਂ ਤਿੰਨ ਦਿਨ ਪਹਿਲਾਂ ਅਮਰਿੰਦਰ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਤਿੰਨ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਅਚਾਨਕ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ। ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੋਈ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸੂਬੇ ਵਿੱਚ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਣੀ ਹੈ।

ਇਹ ਪੁੱਛੇ ਜਾਣ ‘ਤੇ ਕਿ ਪਾਰਟੀ ਚੋਣਾਂ ‘ਚ ਕਿੰਨੀਆਂ ਸੀਟਾਂ ਜਿੱਤ ਸਕਦੀ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਡਿਤ ਨਹੀਂ ਹਨ। ਉਹ ਅਜਿਹੇ ਵਿਅਕਤੀ ਨਹੀਂ ਜੋ ਭਵਿੱਖਬਾਣੀ ਕਰ ਸਕਣ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਆਪਣੀ ਪਾਰਟੀ ਸਮੇਤ ਭਾਜਪਾ ਗਠਜੋੜ ਨੇ ਬਿਹਤਰ ਪ੍ਰਦਰਸ਼ਨ ਕੀਤਾ ਹੈ। ਦੇਖਦੇ ਹਾਂ ਕੀ ਹੁੰਦਾ ਹੈ। ਇਸ ਤੋਂ ਬਾਅਦ BBMB ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ PM Modi ਨੂੰ ਚਿੱਠੀ ਲਿਖੀ ਹੈ। ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੇ ਪੰਜਾਬ ‘ਚ ਭਾਜਪਾ ਨਾਲ ਮਿਲ ਕੇ ਚੋਣਾਂ ਲੜੀਆਂ ਹਨ। ਅਕਾਲੀ ਦਲ ਤੋਂ ਵੱਖ ਹੋ ਕੇ ਭਾਜਪਾ ਸੂਬੇ ਵਿਚ ਸਭ ਤੋਂ ਵੱਧ ਸੀਟਾਂ ‘ਤੇ ਚੋਣ ਲੜ ਰਹੀ ਹੈ। ਜਦੋਂ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਸੀ ਤਾਂ ਉਸ ਦੇ ਹਿੱਸੇ 23 ਸੀਟਾਂ ਆਉਂਦੀ ਸੀ ਪਰ ਇਸ ਵਾਰ ਪਾਰਟੀ ਨੇ 73 ਸੀਟਾਂ ‘ਤੇ ਚੋਣ ਲੜੀ ਹੈ।

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਨਤੀਜੇ ਆਉਣੇ ਅਜੇ ਬਾਕੀ ਹਨ। ਉਹ ਅਮਿਤ ਸ਼ਾਹ ਨੂੰ ਮਿਲਣ ਆਏ ਸਨ। ਉਨ੍ਹਾਂ ਦੀ ਮੁਲਾਕਾਤ ਆਮ ਵਾਂਗ ਸੀ। ਇਸ ਮੀਟਿੰਗ ਵਿੱਚ ਪੰਜਾਬ ਬਾਰੇ ਚਰਚਾ ਕੀਤੀ ਗਈ। ਚੋਣ ਨਤੀਜੇ ਆਉਣ ਤੋਂ ਬਾਅਦ ਵਿਸਤ੍ਰਿਤ ਚਰਚਾ ਕੀਤੀ ਜਾਵੇਗੀ। ਕੈਪਟਨ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਚੋਣਾਂ ਸਬੰਧੀ ਕੋਈ ਚਰਚਾ ਨਹੀਂ ਹੋਈ। ਇਸ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਲੈ ਕੇ ਚਰਚਾ ਹੋਈ।

ਜ਼ਿਕਰਯੋਗ ਹੈ ਕਿ BBMB ਦੇ ਸਥਾਈ ਮੈਂਬਰਾਂ ਨੂੰ ਲੈ ਕੇ ਬਦਲੇ ਨਿਯਮਾਂ ’ਚ ਫਸੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਹੁਸਨ ਲਾਲ ਨੇ ਇਸ ਸਬੰਧੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਅਹਿਮ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਇਸੇ ਸਬੰਧ ’ਚ ਮੁੱਖ ਮੰਤਰੀ ਕੈਬਨਿਟ ਬੈਠਕ ਕਰਨਾ ਚਾਹੁੰਦੇ ਸਨ। ਇਸ ਸਬੰਧੀ ਬਕਾਇਦਾ ਸੂਬਾ ਚੋਣ ਕਮਿਸ਼ਨ ਤੋਂ ਇਜਾਜ਼ਤ ਵੀ ਮੰਗੀ ਗਈ ਸੀ। ਪਰ ਕੈਬਨਿਟ ਬੈਠਕ ਦੀ ਇਜਾਜ਼ਤ ਨਾ ਮਿਲਦੇ ਦੇਖ ਮੁੱਖ ਮੰਤਰੀ ਨੇ ਹੁਣ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗ ਲਿਆ ਹੈ।

Leave a Reply

Your email address will not be published. Required fields are marked *