ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਨਤੀਜੇ ਦਾ ਐਲਾਨ: ਪਹਿਲੇ ਤਿੰਨ ਸਥਾਨਾਂ ’ਤੇ ਲੜਕੀਆਂ

 

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। +2 ਵਾਂਗ ਦਸਵੀਂ ਵਿੱਚ ਵੀ ਪਹਿਲੇ ਤਿੰਨ ਸਥਾਨ ਲੜਕੀਆਂ ਨੇ ਹਾਸਲ ਕੀਤੇ ਹਨ। ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ ‘ਚ ਕੁਲ ਨਤੀਜਾ 97.94 ਫ਼ੀਸਦੀ ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੱਲੋਂ ਅੱਜ ਆਨਲਾਈਨ ਵਿਧੀ ਰਾਹੀਂ ਦਸਵੀਂ ਜਮਾਤ ਸਮੇਤ ਓਪਨ ਸਕੂਲ, ਰੀ-ਅਪੀਅਰ ਅਤੇ ਵਾਧੂ ਵਿਸ਼ਾ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਬਾਰ੍ਹਵੀਂ ਸ਼ੇ੍ਣੀ ਵਾਂਗ ਦਸਵੀਂ ਜਮਾਤ ਵਿੱਚ ਵੀ ਕੁੜੀਆਂ ਨੇ ਬਾਜ਼ੀ ਮਾਰ ਕੇ ਮੁੰਡਿਆਂ ਨੂੰ ਪਛਾੜ ਕੇ ਰੱਖ ਦਿੱਤਾ ਹੈ।ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ 3 ਲੱਖ 23 ਹਜ਼ਾਰ 361 ਵਿਦਿਆਰਥੀ ਅਪੀਅਰ ਹੋਏ ਸਨ, ਜਿਨ੍ਹਾਂ ’ਚੋਂ 3 ਲੱਖ 16 ਹਜ਼ਾਰ 699 ਵਿਦਿਆਰਥੀ ਪਾਸ ਹੋਏ। ਕੁੱਲ ਨਤੀਜੇ ਦੀ ਪਾਸ ਪ੍ਰਤੀਸ਼ਤਤਾ 97.94 ਫੀਸਦੀ ਰਹੀ ਹੈ। ਨਤੀਜੇ ਸਬੰਧੀ ਪ੍ਰੀਖਿਆਰਥੀਆਂ ਦੇ ਵੇਰਵੇ/ਅੰਕਾਂ ਸਮੇਤ ਭਲਕੇ 6 ਜੁਲਾਈ ਨੂੰ ਬਾਅਦ ਦੁਪਹਿਰ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ਅਤੇ www.9ndiaresult.com ’ਤੇ ਉਪਲਬਧ ਕੀਤੇ ਜਾਣਗੇ। ਇਸ ਮੌਕੇ ਵਾਇਸ ਚੇਅਰਮੈਨ ਡਾ. ਵਰਿੰਦਰ ਭਾਟੀਆ ਅਤੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਵੀ ਹਾਜ਼ਰ ਸਨ।

ਕੋਮਲਪ੍ਰੀਤ ਕੌਰ ਨੂੰ ਸਨਮਾਨਿਤ ਕਰਨ ਸਮੇਂ ਦੀ ਝਲਕ। ਕੋਮਲਪ੍ਰੀਤ ਡਾਕਟਰ ਬਣਨ ਦੀ ਇਛੁੱਕ ਹੈ।-ਫੋਟੋ: ਰਮੇਸ਼ ਭਾਰਦਵਾਜ

ਬੋਰਡ ਮੁਖੀ ਨੇ ਨਤੀਜਾ ਤਿਆਰ ਕਰਨ ਲਈ ਮੁਲਾਂਕਣ ਸਟਾਫ਼ ਅਤੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਾਲਮੇਲ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਸਰਟੀਫਿਕੇਟ ਡਿਜ਼ੀਲਾਕਰ ’ਤੇ ਅਪਲੋਡ ਕੀਤੇ ਜਾਣਗੇ। ਇਸ ਤੋਂ ਇਲਾਵਾ ਜਿਨ੍ਹਾਂ ਵਿਦਿਆਰਥੀਆਂ ਨੇ ਸਰਟੀਫਿਕੇਟ ਦੀ ਹਾਰਡ ਕਾਪੀ ਲੈਣ ਲਈ ਪ੍ਰੀਖਿਆ ਫਾਰਮ ਵਿੱਚ ਜ਼ਿਕਰ ਕੀਤਾ ਹੋਵੇਗਾ, ਉਨ੍ਹਾਂ ਦੇ ਸਰਟੀਫਿਕੇਟ ਦੀ ਹਾਰਡ ਕਾਪੀ ਸਬੰਧਤ ਸਕੂਲਾਂ ਨੂੰ ਤਿੰਨ-ਚਾਰ ਹਫ਼ਤਿਆਂ ਤੱਕ ਭੇਜ ਦਿੱਤੀ ਜਾਵੇਗੀ। ਇਸ ਸਬੰਧੀ ਵਿਸਥਾਰ ਜਾਣਕਾਰੀ ਸਕੂਲਾਂ ਦੀ ਲਾਗ-ਇਨ ਆਈਡੀ ਅਤੇ ਬੋਰਡ ਦੀ ਵੈਬਸਾਈਟ ਰਾਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਸਵੀਂ ਸ਼੍ਰੇਣੀ ਸੈਸ਼ਨ 2021-22 ਟਰਮ-2 ਦੀ ਪ੍ਰੀਖਿਆ ਦੀ ਰੀ-ਚੈਕਿੰਗ ਅਤੇ ਮੁੜ ਮੁਲਾਂਕਣ ਕਰਵਾਉਣ ਲਈ ਫਾਰਮ ਅਤੇ ਫੀਸਾਂ ਦਾ ਸ਼ਡਿਊਲ ਵੱਖਰੇ ਤੌਰ ’ਤੇ ਜਲਦੀ ਜਾਰੀ ਕੀਤਾ ਜਾਵੇਗਾ

Leave a Reply

Your email address will not be published. Required fields are marked *