ਫੁੱਟਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਗੋਰਾਇਆ:  ਗੋਰਾਇਆ ਵਿਚ ਸ਼ਰੇਆਮ ਫੁੱਟਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਰਨ ਮੁਹੰਮਦ ਵਜੋਂ ਹੋਈ ਹੈ, ਜੋਕਿ  23 ਸਾਲ ਦਾ ਸੀ। ਉਕਤ ਨੌਜਵਾਨ ‘ਤੇ ਮਾਮੂਲੀ ਤਕਰਾਰ ਤੋਂ ਬਾਅਦ ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਉਕਤ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਦੌਰਾਨ ਇਕ ਨੌਜਵਾਨ ਨੂੰ ਫਗਵਾੜਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਗੋਰਾਇਆ ਦੇ ਡਾਕਖਾਨਾ ਰੋਡ ‘ਤੇ ਰਹਿਣ ਵਾਲੇ ਕਰਨਦੀਪ ਮੁਹੰਮਦ ਉਰਫ਼ ਕਰਨ  ਪੁੱਤਰ ਬੂਟਾ ਮੁਹੰਮਦ ਦਾ ਗੋਰਾਇਆ ਦੇ ਮੁਹੱਲਾ ਪੱਤੀ ਮਾਂਗਾ ਦੇ ਰਹਿਣ ਵਾਲੇ ਵਰਿੰਦਰ ਪੁੱਤਰ ਮੰਗਾ ਨਾਲ ਇਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ, ਜਿਸ ਤੋਂ ਬਾਅਦ ਵਰਿੰਦਰ ਉਸ ਦੇ ਪਿਤਾ ਮੰਗਾ ਅਤੇ  ਗੁਰਪ੍ਰੀਤ ਗੋਪੀ ‘ਤੇ ਤੇਜ਼ਧਾਰ ਹਥਿਆਰਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਕਰਨਦੀਪ ਅਤੇ ਉਸ ਦੇ ਸਾਥੀ ਰਜਤ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਕਰਨ ਮੁਹੰਮਦ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਰਜਤ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਰਜਤ ਨੂੰ ਫਗਵਾੜਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਆਪਰੇਸ਼ਨ ਹੋਇਆ। ਕਰਨ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਬੀਤੀ ਰਾਤ ਕਰਨ ਦੀ ਦੀ ਮੌਤ ਹੋ ਗਈ।

Leave a Reply

Your email address will not be published. Required fields are marked *