ਹੁਣ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਦੇ ਪਰਿਵਾਰ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਮਾਨਸਾ : ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਦਿਲਰਾਜ ਭੂੰਦੜ ਦੇ ਪਰਿਵਾਰ ਨੂੰ ਅੰਤਰਰਾਸ਼ਟਰੀ ਨੰਬਰਾਂ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ’ਚ ਸਾਬਕਾ ਵਿਧਾਇਕ ਵਲੋਂ ਐਸਐਸਪੀ ਮਾਨਸਾ ਨੂੰ ਇਕ ਦਰਖਾਸਤ ਵੀ ਦਿੱਤੀ ਗਈ ਹੈ ਅਤੇ ਥਾਣਾ ਸਰਦੂਲਗੜ੍ਹ ਪੁਲਿਸ ਨੇ ਨਾਮਾਲੂਮ ਵਿਅਕਤੀ ’ਤੇ ਇਸ ਮਾਮਲੇ ’ਚ ਕੇਸ ਦਰਜ ਕਰ ਲਿਆ ਹੈ।

ਜਾਂਚ ਅਧਿਕਾਰੀ ਏਐਸਆਈ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮੁਦੱਈ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਵਲੋਂ 15 ਜੁਲਾਈ 22 ਨੂੰ ਐਸਐਸਪੀ ਮਾਨਸਾ ਨੂੰ ਇਕ ਦਰਖਾਸਤ ਵਿਸ਼ਾ ਗੈਂਗਸਟਰਾਂ ਵੱਲੋਂ ਧਮਕੀਆਂ ਦੇਣ ਬਾਰੇ ਮੌਸੂਲ ਹੋਈ ਸੀ। ਇਸ ਵਿਚ ਸਾਬਕਾ ਵਿਧਾਇਕ ਦਿਲਰਾਜ ਭੂੰਦੜ ਨੇ ਦੱਸਿਆ ਹੈ ਕਿ ਉਸ ਨੂੰ ਅੰਤਰਰਾਸ਼ਟਰੀ ਨੰਬਰਾਂ ਤੋਂ ਪਰਿਵਾਰ ਨੂੰ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਲਿਖਾਇਆ ਹੈ ਕਿ ਨਾ ਮਾਲੂਮ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *