ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਤੇ ਸੇਵਾਵਾਂ ਨਿਭਾਉਣ ਵਾਲੇ ਅਧਿਆਪਕ ਸਨਮਾਨਿਤ

ਹੁਸ਼ਿਆਰਪੁਰ:  ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਹੁਸ਼ਿਆਰਪੁਰ ਗੁਰਸ਼ਰਨ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ. ਸਿੱ.) ਧੀਰਜ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ 75 ਵੇਂ ਸੁਤੰਤਰਤਾ ਦਿਵਸ ਦੀ ਤਿਆਰੀ (ਸੱਭਿਆਚਾਰਕ ਪ੍ਰੋਗਰਾਮ, ਮਾਸ ਪੀ.ਟੀ.ਸ਼ੋਅ) ਲਈ ਸਿੱਖਿਆ ਵਿਭਾਗ ਵੱਲੋਂ ਡਿਊਟੀ ਤੇ ਤੈਨਾਤ ਸਰੀਰਕ ਸਿੱਖਿਆ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਜਿਸ ਵਿੱਚ ਅਧਿਆਪਕਾਂ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਵਲੋਂ ਸਮੂਹ ਅਧਿਆਪਕਾਂ ਦਾ ਤਨਦੇਹੀ ਨਾਲ ਡਿਊਟੀ ਨਿਭਾਉਣ ਤੇ ਸ਼ਲਾਘਾ ਕੀਤੀ ਗਈ ਅਤੇ ਜੋਨ ਪੱਧਰੀ ਸਕੂਲੀ ਖੇਡਾਂ ਵਿੱਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਭਾਗ ਦਵਾਉਣ ਲਈ ਪ੍ਰੇਰਿਤ ਕੀਤਾ ਗਿਆ ।

ਜਿਕਰਯੋਗ ਹੈ ਕਿ ਇਸ ਪ੍ਰੋਗਰਾਮ ਵਿੱਚ ਸਿੱਖਿਆ ਮੰਤਰੀ ਪੰਜਾਬ ਅਤੇ ਸਮੂਹ ਅਧਿਕਾਰੀਆਂ ਨੇ ਵਿਦਿਆਰਥੀਆਂ ਵਲੋਂ ਪੇਸ ਕੀਤੇ ਗਏ ਪ੍ਰੋਗਰਾਮ ਦੀ  ਭਰਪੂਰ ਸ਼ਲਾਘਾ ਕੀਤੀ ਗਈ । ਇਸ ਮੌਕੇ ਸਮੂਹ ਅਧਿਆਪਕਾਂ ਦਾ ਦਲਜੀਤ ਸਿੰਘ ਡੀ. ਐਮ. ਸਪੋਰਟਸ ਅਤੇ ਲੈਕਚਰਾਰ ਪ੍ਰਭਜੋਤ ਸਿੰਘ ਵਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ । ਮੰਚ ਸੰਚਾਲਨ ਦਲਜੀਤ ਸਿੰਘ ਡੀ.ਐਮ. ਸਪੋਰਟਸ ਵਲੋਂ ਬਾਖੂਬੀ ਕੀਤਾ ਗਿਆ । ਇਸ ਮੌਕੇ ਰਾਜ ਕੁਮਾਰੀ, ਰੀਨਾਂ ਰਾਣੀ ,ਮਨਜੀਤ ਕੌਰ, ਸਰਬਜੀਤ ਕੌਰ, ਜੋਗਿੰਦਰ ਕੌਰ , ਕਵਿਤਾ, ਰਵਨੀਤ ਕੌਰ, ਰਾਖੀ, ਆਂਚਲ, ਨਰੇਸ਼ ਕੁਮਾਰ , ਬਲਵਿੰਦਰ ਸਿੰਘ, ਡਿੰਪਲ ਰਾਜਾ , ਸੰਦੀਪ ਕੁਮਾਰ , ਸਿਵ ਕੁਮਾਰ , ਜਸਵਿੰਦਰ ਸਿੰਘ , ਅਮਰਜੀਤ ਰਾਏ ,ਸੁਖਦੇਵ ਸਿੰਘ ਆਦਿ ਸਮੇਤ ਹੋਰ ਅਧਿਆਪਕ ਹਾਜਰ ਸਨ।

Leave a Reply

Your email address will not be published. Required fields are marked *