ਕੇਂਦਰ ਵੱਲੋਂ ਅਮਨ ਅਰੋੜਾ ਨੂੰ ਯੂਰਪ ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ

ਚੰਡੀਗੜ੍ਹ: ਪੰਜਾਬ ਦੀ ‘ਆਪ’ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਕੇਂਦਰ ਨੇ ਪੰਜਾਬ ਦੇ ਊਰਜਾ ਮੰਤਰੀ ਅਮਨ ਅਰੋੜਾ ਨੂੰ ਬੈਲਜੀਅਮ, ਜਰਮਨੀ ਅਤੇ ਨੀਦਰਲੈਂਡ ਦੀ ਯਾਤਰਾ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਸ੍ਰੀ ਅਰੋੜਾ ਨੇ 24 ਸਤੰਬਰ ਤੋਂ 2 ਅਕਤੂਬਰ ਤੱਕ ਤਿੰਨ ਦੇਸ਼ਾਂ ਦੀ ਯਾਤਰਾ ਕਰਨੀ ਸੀ। ਉਨ੍ਹਾਂ ਯੂਰਪ ਵਿੱਚ ਹਾਈਡਰੋਜਨ ਸੈਕਟਰ ਵਿੱਚ ਹੋਏ ਨਵੀਨਤਮ ਵਿਕਾਸ ਬਾਰੇ ਜਾਣਕਾਰੀ ਲੈਣ ਯੂਰਪ ਜਾਣਾ ਸੀ।

Leave a Reply

Your email address will not be published. Required fields are marked *