ਖਾਲੀ ਪਲਾਂਟ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰਕ ਮੈਂਬਰ ਬੋਲੇ-‘ਪੁੱਤ ਦਾ ਹੋਇਆ ਕਤਲ’

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੀ ਨੇੜਲੀ ਮੰਡੀ ਬਰੀਵਾਲਾ ’ਚ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਛਾਣ ਕੁਲਦੀਪ ਤਮੋਲੀ ਵਾਸੀ ਬਰੀਵਾਲਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਸਾਰ ਡੀ.ਐੱਸ.ਪੀ. ਜਗਦੀਸ਼ ਕੁਮਾਰ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕੁਲਦੀਪ ਤਮੋਲੀ ਨਗਰ ਕੌਂਸਲ ’ਚ ਕੱਚੇ ਸਫ਼ਾਈ ਸੇਵਕ ਵਜੋਂ ਸੇਵਾ ਨਿਭਾ ਰਿਹਾ ਸੀ। ਉਸ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਕੁਲਦੀਪ ਬੀਤੀ ਰਾਤ ਘਰੋਂ ਗਿਆ ਸੀ ਅਤੇ ਵਾਪਿਸ ਨਹੀਂ ਆਇਆ। ਉਹ ਰਾਤ ਭਰ ਉਸ ਦੀ ਭਾਲ ਕਰਦੇ ਰਹੇ। ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪੈਟਰੋਲ ਪੰਪ ਨੇੜੇ ਇਕ ਖਾਲੀ ਪਲਾਟ ‘ਚ ਲਾਸ਼ ਪਈ ਹੈ। ਜਦੋਂ ਉਨ੍ਹਾਂ ਨੇ ਜਾ ਕੇ ਵੇਖਿਆ ਤਾਂ ਉਹ ਲਾਸ਼ ਕੁਲਦੀਪ ਤਮੋਲੀ ਦੀ ਸੀ। ਉਸਦੇ ਗਲ ਅਤੇ ਹੋਰ ਥਾਵਾਂ ’ਤੇ ਜ਼ਖ਼ਮ ਵੀ ਸਨ।

ਪਰਿਵਾਰਕ ਮੈਂਬਰਾਂ ਅਨੁਸਾਰ ਕੁਲਦੀਪ ਦਾ ਕਤਲ ਹੋਇਆ ਹੈ, ਜੋ ਕਥਿਤ ਤੌਰ ’ਤੇ ਉਨ੍ਹਾਂ ਦੇ ਗੁਆਂਢ ‘ਚ ਰਹਿੰਦੇ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਗੁਆਂਢ ’ਚ ਰਹਿੰਦੇ ਵਿਅਕਤੀਆਂ ਨਾਲ ਉਨ੍ਹਾਂ ਦਾ ਝਗੜਾ ਚੱਲ ਰਿਹਾ ਸੀ, ਜਿਸ ਸਬੰਧੀ ਪੁਲਸ ਵਲੋਂ ਐੱਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। ਪਰਿਵਾਰਕ ਮੈਂਬਰਾਂ ਵਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ। ਮਾਮਲੇ ਸਬੰਧੀ ਡੀ ਐਸ ਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ।

Leave a Reply

Your email address will not be published. Required fields are marked *