ਮਾਨਸਾ ਪੁਲਸ ਦੀ ਕਸਟਡੀ ’ਚੋਂ ਗੈਂਗਸਟਰ ਦੀਪਕ ਦੇ ਫਰਾਰ ਹੋਣ ’ਤੇ ਪਰਗਟ ਸਿੰਘ ਨੇ ‘ਆਪ’ ’ਤੇ ਚੁੱਕੇ ਸਵਾਲ

ਜਲੰਧਰ: ਮਾਨਸਾ ਪੁਲਸ ਦੀ ਕਸਟਡੀ ’ਚੋਂ ਫਰਾਰ ਹੋਇਆ ਗੈਂਗਸਟਰ ਦੀਪਕ ਟੀਨੂੰ ਨੂੰ ਲੈ ਕੇ ਸਿਆਸਤ ਭੱਖਣੀ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰਾਂ ਨੇ ‘ਆਪ’ ਸਰਕਾਰ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸੀ ਆਗੂ ਪਰਗਟ ਸਿੰਘ ਨੇ ਦੀਪਕ ਟੀਨੂੰ ਦੇ ਫਰਾਰ ਹੋਣ ਨੂੰ ਲੈ ਕੇ ਆਮ ਆਦਮੀ ਪਾਰਟੀ ’ਤੇ ਸਵਾਲ ਚੁੱਕੇ ਹਨ। ਟਵੀਟ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਮਾਨਸਾ ਪੁਲਸ ਦੀ ਕਸਟਡੀ ’ਚੋਂ ਗੈਂਗਸਟਰ ਦੀਪਕ ਟੀਨੂੰ ਦਾ ਫਰਾਰ ਹੋਣਾ ਪੰਜਾਬ ਪੁਲਸ ਅਤੇ ‘ਆਪ’ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੇਫਿਕਰ ਹੋ ਕੇ ਗੁਜਰਾਤ ’ਚ ਗਰਬਾ ਖੇਡਣ ’ਚ ਰੁੱਝੇ ਹੋਏ ਹਨ। PunjabKesari

ਇਥੇ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਗੁਨਾਹਗਾਰ ਦੀਪਕ ਟੀਨੂੰ ਸ਼ਨੀਵਾਰ ਦੀ ਰਾਤ ਮਾਨਸਾ ਪੁਲਸ ਦੀ ਕਸਟਡੀ ’ਚੋਂ ਫਰਾਰ ਹੋ ਗਿਆ। ਮਾਨਸਾ ਪੁਲਸ ਦੀਪਕ ਨੂੰ ਕਪੂਰਥਲਾ ਜੇਲ੍ਹ ’ਚੋਂ ਮਾਨਸਾ ਲਿਜਾ ਰਹੀ ਸੀ, ਜਿੱਥੇ ਉਸ ਕੋਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੁੱਛਗਿੱਛ ਕੀਤੀ ਜਾਣੀ ਸੀ। ਮਿਲੀ ਜਾਣਕਾਰੀ ਮੁਤਾਬਕ ਸੀ.ਆਈ.ਏ. ਸਟਾਫ਼ ਇੰਚਾਰਜ ਆਪਣੀ ਪ੍ਰਾਈਵੇਟ ਗੱਡੀ ’ਚ ਗੈਂਗਸਟਰ ਦੀਪਕ ਟੀਨੂੰ ਨੂੰ ਕਪੂਰਥਲਾ ਤੋਂ ਮਾਨਸਾ ਲੈ ਕੇ ਜਾ ਰਹੀ ਸੀ। ਇਸ ਦੌਰਾਨ ਟੀਨੂੰ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

ਪਹਿਲਾਂ ਕਪੂਰਥਲਾ ਪੁਲਸ ਨੂੰ ਮਿਲਿਆ ਸੀ ਟੀਨੂੰ ਦਾ ਪ੍ਰੋਡਕਸ਼ਨ ਵਾਰੰਟ 
ਮਿਲੀ ਜਾਣਕਾਰੀ ਮੁਤਾਬਕ ਦੀਪਕ ਟੀਨੂੰ ਨੂੰ ਕਪੂਰਥਲਾ ਪੁਲਸ ਗੋਇੰਦਾਲ ਸਾਹਿਬ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਸੀ। ਟੀਨੂੰ ’ਤੇ ਕਤਲ, ਫਿਰੌਤੀ, ਰੰਗਧਾਰੀ ਸਮੇਤ ਕਈ ਮਾਮਲੇ ਦਰਜ ਹਨ। ਟੀਨੂੰ ’ਤੇ ਲੱਖਾਂ  ਦਾ ਇਨਾਮ ਵੀ ਰੱਖਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਦੋ ਦਿਨ ਪਹਿਲਾਂ 27 ਮਈ ਨੂੰ ਦੀਪਕ ਟੀਨੂੰ ਗਾਇਕ ਨੂੰ ਇਕ ਕਾਨਫ਼ਰੰਸ ’ਚ ਮਿਲਿਆ ਸੀ। ਉਥੇ ਹੀ 27 ਮਈ ਨੂੰ ਹੀ ਦੀਪਕ ਨੇ ਫੋਨ ’ਤੇ ਲਾਰੈਂਸ ਨਾਲ ਗੱਲਬਾਤ ਵੀ ਕੀਤੀ ਸੀ। ਦੋ ਦਿਨ ਬਾਅਦ ਯਾਨੀ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

Leave a Reply

Your email address will not be published. Required fields are marked *