ਸ੍ਰੀ ਅਨੰਦਪੁਰ ਸਾਹਿਬ ਨੇੜੇ ਇਨੋਵਾ ਤੇ ਬੱਸ ਦੀ ਹੋਈ ਆਹਮੋ-ਸਾਹਮਣੇ ਟੱਕਰ, ਮੌਕੇ ’ਤੇ ਦੋ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮਾਰਗ ’ਤੇ ਸਥਿਤ ਪਿੰਡ ਗਰਾ ਘਨਾਰੂ ਤੋਂ ਅੱਗੇ ਬੱਸ ਅਤੇ ਇਨੋਵਾ ਕਾਰ ਦੀ ਹੋਈ ਆਹਮੋ-ਸਾਹਮਣੇ ਟੱਕਰ ’ਚ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਗੜ੍ਹਸ਼ੰਕਰ ਸਾਈਡ ਤੋਂ ਸ੍ਰੀ ਅਨੰਦਪੁਰ ਸਾਹਿਬ ਵਲ ਨੂੰ ਆ ਰਹੀ ਇਨੋਵਾ ਗੱਡੀ ਦੀ ਪਿੰਡ ਗਰਾਂ ਘਨਾਰੂ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੀ ਬੱਸ ਨਾਲ ਸਿੱਧੀ ਟੱਕਰ ਹੋ ਗਈ, ਜਿਸ ’ਚ ਇਨੋਵਾ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਜੀਤ ਸਿੰਘ (55) ਪੁੱਤਰ ਕਰਮ ਸਿੰਘ ਵਾਸੀ ਬਗਵਾਈ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ, ਅਜੈਬ ਸਿੰਘ (56) ਵਾਸੀ ਪਿੰਡ ਦੋ ਐਕਸ, ਗੰਗਾਨਗਰ ਰਾਜਸਥਾਨ ਵਜੋਂ ਹੋਈ ਹੈ ਜਦਕਿ ਜ਼ਖਮੀ ਰਜਿੰਦਰ ਸਿੰਘ (55) ਪੁੱਤਰ ਊਧਮ ਸਿੰਘ ਵਾਸੀ ਪਿੰਡ ਦੋ ਐਕਸ ਗੰਗਾਨਗਰ, ਰਾਜਸਥਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਤਾਇਨਾਤ ਡਾਕਟਰ ਸਹਿਬਾਨ ਵਲੋਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

Leave a Reply

Your email address will not be published. Required fields are marked *