ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ‘ਤੇ ਹੋਈ ਚਰਚਾ

ਫਨੋਮ ਪੇਨ: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਜ ਭਾਵ ਐਤਵਾਰ ਨੂੰ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਅਤੇ ਯੂਕ੍ਰੇਨ ਵਿਚ ਯੁੱਧ, ਰਣਨੀਤਕ ਹਿੰਦ-ਪ੍ਰਸ਼ਾਂਤ ਖੇਤਰ ਅਤੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਕੰਬੋਡੀਆ ਦੀ ਰਾਜਧਾਨੀ ਫਨੋਮ ਪੇਨ ‘ਚ ਆਸੀਆਨ-ਭਾਰਤ ਸੰਮੇਲਨ ਦੌਰਾਨ ਹੋਈ। ਜੈਸ਼ੰਕਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਨਾਲ ਦੌਰੇ ‘ਤੇ ਹਨ, ਜੋ ਇੱਥੇ ਆਸੀਆਨ-ਭਾਰਤ ਸੰਮੇਲਨ ਅਤੇ 17ਵੇਂ ਪੂਰਬੀ ਏਸ਼ੀਆ ਸੰਮੇਲਨ ‘ਚ ਭਾਰਤੀ ਵਫਦ ਦੀ ਅਗਵਾਈ ਕਰ ਰਹੇ ਹਨ। ਜੈਸ਼ੰਕਰ ਨੇ ਟਵੀਟ ਕੀਤਾ ਕਿ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਚੰਗੀ ਮੁਲਾਕਾਤ ਹੋਈ। ਯੂਕ੍ਰੇਨ, ਇੰਡੋ-ਪੈਸੀਫਿਕ, ਊਰਜਾ, ਜੀ-20 ਅਤੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ ਗਈ।

Leave a Reply

Your email address will not be published. Required fields are marked *