ਝਗੜੇ ਦੌਰਾਨ ਮਾਰੇ ਗਏ 13 ਸਾਲਾ ਮੁੰਡੇ ਦੇ ਮਾਮਲੇ ‘ਚ ਮੁਲਜ਼ਮ ਗ੍ਰਿਫ਼ਤਾਰ

ਟਾਂਡਾ ਉੜਮੁੜ: ਪਿੰਡ ਰਾਂਦੀਆਂ ਵਿਚ ਝਗੜੇ ਵਿਚ ਕਮਾਦ ਵੱਢਣ ਵਾਲੇ ਦਾਤਰ (ਬਗੂੜੀ) ਦੇ ਵਾਰ ਨਾਲ ਜ਼ਖ਼ਮੀ ਹੋਏ 13 ਵਰ੍ਹਿਆਂ ਦੇ ਮੁੰਡੇ ਦੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਨੂੰ ਟਾਂਡਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

30 ਅਕਤੂਬਰ ਦੀ ਸ਼ਾਮ ਨੂੰ ਹੋਏ ਝਗੜੇ ਵਿਚ ਜ਼ਖ਼ਮੀ ਹੋਏ ਲੜਕੇ ਕਰਨ ਦੀ ਬਾਅਦ ਵਿਚ ਇਲਾਜ ਦੌਰਾਨ ਪੀ. ਜੀ. ਆਈ. ਚੰਡੀਗੜ ਵਿਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਟਾਂਡਾ ਪੁਲਸ ਨੇ ਮੌਤ ਦਾ ਸ਼ਿਕਾਰ ਹੋਏ ਲੜਕੇ ਦੇ ਪਿਤਾ ਅਵਤਾਰ ਦੇ ਬਿਆਨ ਦੇ ਆਧਾਰ ‘ਤੇ ਜਗਜੀਤ ਸਿੰਘ ਜੀਤੋ ਪੁੱਤਰ ਅਜੈਬ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਸੀ। ਪੁਲਸ ਨੇ ਹੁਣ ਜੀਤੋ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *