ਰਣਜੀਤ ਤੇ ਜਸਵਿੰਦਰ ਪੁਲਿਸ ਰਿਮਾਂਡ ’ਤੇ ਭੇਜੇ

ਅੰਮ੍ਰਿਤਸਰ : ਗੁਰਦਾਸਪੁਰ ਜ਼ਿਲ੍ਹੇ ਦੇ ਦੋ ਨੌਜਵਾਨਾਂ ਰਣਜੀਤ ਸਿੰਘ ਤੇ ਜਸਵਿੰਦਰ ਸਿੰਘ ਨੂੰ ਹਿਜ਼ਬੁਲ ਮਜਾਹਦੀਂਨ ਨਾਲ ਸੰਪਰਕ ਵਿਚ ਆਉਂਣ ਕਰਕੇ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਹਿਲਾਲ ਅਹਿਮਦ ਨੂੰ ਵੀ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।

ਜਿਸ ਤੋਂ ਬਾਅਦ ਹਿਲਾਲ ਨੂੰ ਅਦਾਲਤ ਦੇ ਵੱਲੋਂ ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਗਿਆ ਅਤੇ ਰਣਜੀਤ ਸਿੰਘ ਤੇ ਜਸਵਿੰਦਰ ਸਿੰਘ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਬੀਤੇ ਦਿਨੀਂ ਮਾਰੇ ਗਏ ਹਿਜਬੁਲ ਮੁਜਾਹਦੀਨ ਦੇ ਕਮਾਂਡਰ ਰਿਆਜ ਨਾਇਕੋ ਜੋ ਜੰਮੂ ਕਸ਼ਮੀਰ ਦੇ ਰਹਿਣ ਵਾਲਾ ਸੀ, ਕਸ਼ਮੀਰ ‘ਚ ਸੈਨਾ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਹਿਲਾਲ ਉਸ ਦਾ ਹੀ ਸਾਥੀ ਸੀ ਜਿਸ ਨੂੰ ਅੰਮ੍ਰਿਤਸਰ ਪੁਲਿਸ ਨੇ 25 ਅਪਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ।

ਉਸ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮਨਿੰਦਰ ਸਿੰਘ ਤੇ ਬਿਕਰਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸ ਦੱਈਏ ਕਿ ਹੁਣ ਪੁਲਿਸ ਦੇ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਰਣਜੀਤ ਸਿੰਘ ਤੇ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਅੱਜ ਇਨ੍ਹਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਵਿਚ ਅਦਾਲਤ ਵਿਚ ਪੇਸ਼ ਕੀਤਾ ਗਿਆ। ਹੁਣ ਅਦਾਲਤ ਦੇ ਵੱਲੋਂ ਰਣਜੀਤ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਦੇ ਭੇਜ ਦਿੱਤਾ ਗਿਆ ਹੈ।

ਜਦਕਿ ਹਿਲਾਲ ਅਹਿਮਦ ਨੂੰ ਜੇਲ੍ਹ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਅਤੇ ਜਸਵਿੰਦਰ ਸਿੰਘ ਤੇ ਕਰੰਸੀ ਭੇਜਣ ਦੇ ਆਰੋਪ ਲੱਗੇ ਹਨ ਅਤੇ ਉੱਥੇ ਹੀ ਰਣਜੀਤ ਸਿੰਘ ਦੇ ਵਕੀਲ ਏਐਸ ਸਿਆਲੀ ਨੇ ਉਸ ਨੂੰ ਬੇਕਸੂਰ ਦੱਸਿਆ ਹੈ ਅਤੇ ਹਿਲਾਲ ਅਹਿਮਦ ਨੂੰ ਜੇਲ੍ਹ ਭੇਜਿਆ ਗਿਆ ਹੈ।

Leave a Reply

Your email address will not be published. Required fields are marked *