ਅਧਿਆਪਕ ਖ਼ਿਲਾਫ਼ ਵਿਦਿਆਰਥਣ ਨਾਲ ਜਬਰ-ਜਨਾਹ ਦਾ ਦੋਸ਼ ਹੇਠ ਕੇਸ ਦਰਜ

Symbol Photo

ਸਮਰਾਲਾ: ਇੱਕ ਅਧਿਆਪਕ ਵੱਲੋਂ 14 ਸਾਲਾ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਆਪਕ ਨੇ ਲੜਕੀ ਦੀ ਅਸ਼ਲੀਲ ਵੀਡੀਓ ਬਣਾ ਲਈ ਅਤੇ ਉਸ ਨੂੰ ਧਮਕਾਇਆ ਕਿ ਘਟਨਾ ਬਾਰੇ ਕਿਸੇ ਨੂੰ ਦੱਸਣ ’ਤੇ ਉਹ ਵੀਡੀਓ ਵਾਇਰਲ ਕਰ ਦੇਵੇਗਾ। ਲੜਕੀ ਦੇ ਪਰਿਵਾਰ ਦੇ ਬਿਆਨਾਂ ’ਤੇ ਪੁਲੀਸ ਨੇ ਅਧਿਆਪਕ ਖਿਲਾਫ਼  ਨਾਬਾਲਗ ਨਾਲ ਬਲਾਤਕਾਰ ਸਮੇਤ ਪੋਸਕੋ ਐਕਟ ਦੀਆਂ ਧਾਰਵਾਂ ਅਧੀਨ ਕੇਸ ਦਰਜ ਕਰ ਲਿਆ ਅਤੇ ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਸਥਾਨਕ ਥਾਣਾ ਮੁਖੀ ਪ੍ਰਕਾਸ਼ ਮਸੀਹ ਨੇ ਦੱਸਿਆ ਕਿ, ਨੇੜਲੇ ਪਿੰਡ ਦੇ ਇੱਕ ਵਿਅਕਤੀ ਨੇ ਪੁਲੀਸ ਨੂੰ ਇਤਲਾਹ ਦਿੱਤੀ ਕਿ, ਨੌਵੀਂ ਜਮਾਤ ਵਿੱਚ ਪੜ੍ਹਦੀ 14 ਸਾਲ ਦੀ ਉਸ ਦੀ ਧੀ ਨਾਲ ਉਸ ਦੇ ਟਿਊਸ਼ਨ ਮਾਸਟਰ ਨੇ ਜਬਰ-ਜਨਾਹ ਕੀਤਾ ਹੈ। ਉਕਤ ਨੇ ਅਧਿਆਪਕ ਨੇ ਉਸ ਦੀ ਧੀ ਦੀ ਵੀਡੀਓ ਵੀ ਬਣਾ ਲਈ ਅਤੇ ਉਸ ਨੂੰ ਕਈ ਦਿਨਾਂ ਤੱਕ ਧਮਕਾਉਂਦਾ ਰਿਹਾ। ਜਦੋਂ ਲੜਕੀ ਨੂੰ ਪ੍ਰੇਸ਼ਾਨ ਵੇਖ ਕੇ ਉਸ ਦੀ ਇੱਕ ਰਿਸ਼ਤੇਦਾਰ ਨੇ ਲੜਕੀ ਨੂੰ ਪੁੱਛਿਆ ਤਾਂ ਉਸ ਨੇ ਸਾਰੀ ਘਟਨਾ ਦੱਸ ਦਿੱਤੀ। ਉਨ੍ਹਾਂ ਦੱਸਿਆ ਕਿ ਫਿਲਹਾਲ ਅਧਿਆਪਕ ਫਰਾਰ ਹੈ, ਜਿਸ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

Leave a Reply

Your email address will not be published. Required fields are marked *