ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਨੌਵੀਂ ਸੂਚੀ ਦਾ ਐਲਾਨ ਕੀਤਾ। ਵੇਰਵਿਆਂ ਅਨੁਸਾਰ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਤੋਂ ਦਿਨੇਸ਼ ਢਾਲ, ਸਮਰਾਲਾ ਤੋਂ ਜਗਤਾਰ ਸਿੰਘ, ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ, ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ ਤੇ ਬਠਿੰਡਾ ਦਿਹਾਤੀ ਤੋਂ ਅਮਿਤ ਰਤਨ ਕੋਟਫੱਤਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।