ਕਾਂਗਰਸ ਆਗੂ ਜੋਗਿੰਦਰ ਮਾਨ ਨੇ ਪਾਰਟੀ ਛੱਡੀ

ਫਗਵਾੜਾ: ਡਾ. ਬੀਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਨਾਰਾਜ਼ ਕਾਂਗਰਸ ਦੇ  ਆਗੂ ਤੇ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਦੇ ਭਾਣਜੇ ਜੋਗਿੰਦਰ ਸਿੰਘ ਅੱਜ ਪਾਰਟੀ ਤੇ ਕੈਬਨਿਟ ਰੈਂਕ ਵਾਲੀ ਚੇਅਰਮੈਨੀ ਨੂੰ ਛੱਡ ਦਿੱਤਾ। 1985, 1992 ਤੇ 2002 ’ਚ ਫਗਵਾੜਾ ਤੋਂ ਵਿਧਾਇਕ ਰਹੇ ਸ੍ਰੀ ਮਾਨ ਪੰਜਾਬ ਵਿੱਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਚ ਮੰਤਰੀ ਰਹੇ। 

Leave a Reply

Your email address will not be published. Required fields are marked *