ਕੁਮਾਰ ਵਿਸ਼ਵਾਸ ਵੱਲੋਂ ਕੇਜਰੀਵਾਲ ’ਤੇ ਲਗਾਏ ਦੋਸ਼ਾਂ ਦੀ ਮੋਦੀ ਜਾਂਚ ਕਰਵਾਉਣ: ਚੰਨੀ

ਚੰਡੀਗੜ੍ਹ: ਪੰਜਾਬ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਲਗਾੲੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ। ਸ੍ਰੀ ਵਿਸ਼ਵਾਸ ਨੇ ਦੋਸ਼ ਲਗਾਇਆ ਹੈ ਕਿ ਸ੍ਰੀ ਕੇਜਰੀਵਾਲ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਵੱਖਵਾਦੀਆਂ ਦਾ ਸਮਰਥਨ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪਹਿਲਾਂ ਹੀ ਇਸ ਨੂੰ “ਗੰਭੀਰ, ਬੇਬੁਨਿਆਦ ਅਤੇ ਮਨਘੜਤ” ਦੱਸਿਆ ਸੀ। ਟਵੀਟ ਵਿੱਚ ਚੰਨੀ ਨੇ ਕਿਹਾ, ‘ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ, ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਕੁਮਾਰ ਵਿਸ਼ਵਾਸ ਜੀ ਦੇ ਵੀਡੀਓ ਦੇ ਮਾਮਲੇ ਵਿੱਚ ਨਿਰਪੱਖ ਜਾਂਚ ਦੇ ਹੁਕਮ ਦੇਣ ਦੀ ਬੇਨਤੀ ਕਰਦਾ ਹਾਂ।’ 

Leave a Reply

Your email address will not be published. Required fields are marked *