ਆਲ ਇੰਡੀਆ ਸਿਵਲ ਸਰਵਿਸਜ਼ ਲਾਅਨ ਟੈਨਿਸ ਮੁਕਾਬਲਿਆਂ ਲਈ ਟਰਾਇਲ 3 ਮਾਰਚ ਨੂੰ

ਚੰਡੀਗੜ੍ਹ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਲਾਅਨ ਟੈਨਿਸ (ਪੁਰਸ਼/ਮਹਿਲਾਵਾਂ) ਟੂਰਨਾਮੈਂਟ ਲੇਕ ਸਪੋਰਟਸ ਕੰਪਲੈਕਸ, ਚੰਡੀਗੜ੍ਹ ਵਿਖੇ 9 ਮਾਰਚ ਤੋਂ 14 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਟਰਾਇਲ ਸਰਕਾਰੀ ਮਲਟੀਪਰਪਜ਼ ਸੀਨੀਅਰ ਸੰਕੈਡਰੀ ਸਕੂਲ, ਪਟਿਆਲਾ ਵਿਖੇ ਮਿਤੀ 3 ਮਾਰਚ ਨੂੰ ਸਵੇਰੇ 10:00 ਵਜੇ ਨਿਸ਼ਚਿਤ ਕੀਤੇ ਗਏ ਹਨ।
ਇਸ ਲਈ ਚਾਹਵਾਨ ਖਿਡਾਰੀ ਸਰਕਾਰੀ ਮੁਲਾਜ਼ਮ (ਰੈਗੂਲਰ) ਆਪੋ-ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਕੇ ਇਨ੍ਹਾਂ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਤੇ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਪਰਮਿੰਦਰ ਪਾਲ ਸਿੰਘ ਸੰਧੂ ਵੱਲੋਂ ਦਿੱਤੀ ਗਈ।

Leave a Reply

Your email address will not be published. Required fields are marked *