ਪਟਿਆਲਾ ’ਚ ਵਾਪਰਿਆ ਦਰਦਨਾਕ ਹਾਦਸਾ, CID ਇੰਸਪੈਕਟਰ ਦੀ ਟਰੇਨ ਥੱਲੇ ਆਉਣ ਨਾਲ ਮੌਤ

ਪਟਿਆਲਾ : ਪਟਿਆਲਾ ਵਿਖੇ ਵਾਪਰੇ ਭਿਆਨਕ ਹਾਦਸੇ ’ਚ ਸੀ. ਆਈ. ਡੀ. ਇੰਸਪੈਕਟਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਟਿਆਲਾ ਦੇ 21 ਨੰਬਰ ਫਾਟਕ ਉਪਰ ਟਰੇਨ ਥੱਲੇ ਆਉਣ ਨਾਲ ਸੀ. ਆਈ. ਡੀ. ਇੰਸਪੈਕਟਰ ਪਰਮਜੀਤ ਸਿੰਘ ਵਾਸੀ ਰਾਮਗੜ੍ਹ ਦੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟਰੇਨ ਨੇ ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ। ਇਸ ਦੌਰਾਨ ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਮ੍ਰਿਤਕ ਦੇਹ ਨੂੰ ਮੋਰਚਰੀ ’ਚ ਭਿਜਵਾ ਦਿੱਤਾ ਗਿਆ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਪੁਲਸ ਅਧਿਕਾਰੀ ਜਸਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਵਿਅਕਤੀ ਪਰਮਜੀਤ ਸਿੰਘ ਪੰਜਾਬ ਪੁਲਸ ਦੇ ਵਿਭਾਗ ਸੀ. ਆਈ. ਡੀ. ’ਚ ਇੰਸਪੈਕਟਰ ਸਨ, ਜਿਨ੍ਹਾਂ ਦੀ ਡਿਊਟੀ ਪਟਿਆਲਾ ’ਚ ਹੀ ਸੀ। ਇਹ ਰਾਮਗੜ੍ਹ ਦੇ ਰਹਿਣ ਵਾਲੇ ਹਨ ਅਤੇ ਹੁਣ ਕੁਝ ਸਮੇਂ ਤੋਂ ਛੁੱਟੀ ’ਤੇ ਸਨ। 21 ਨੰਬਰ ਫਾਟਕ ਤੋਂ 5 ਵੱਜ ਕੇ 15 ਮਿੰਟ ’ਤੇ ਪੈਸੰਜਰ ਟਰੇਨ ਲੰਘ ਰਹੀ ਸੀ, ਜਿਸ ਦੇ ਥੱਲੇ ਆਉਣ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਵੱਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

Leave a Reply

Your email address will not be published. Required fields are marked *