ਮੁਹਾਲੀ: ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਤੇ ਬਾਰ੍ਹਵੀਂ ’ਚ ਦਾਖ਼ਲੇ ਲਈ ਸ਼ਡਿਊਲ ਜਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ:  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2022-23 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਬਾਰ੍ਹਵੀਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅਕਾਦਮਿਕ ਸਾਲ 2022-23 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਬਾਰ੍ਹਵੀਂ ਵਿੱਚ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀ ਸਿੱਖਿਆ ਬੋਰਡ ਦੀ ਵੈੱਬ-ਸਾਈਟ ‘ਤੇ ਆਨਲਾਈਨ ਪ੍ਰਕਿਰਿਆ ਰਾਹੀਂ ਹੀ ਆਪਣਾ ਦਾਖਲਾ ਫ਼ਾਰਮ ਅਤੇ ਦਾਖਲਾ ਫ਼ੀਸ ਭਰ ਸਕਦੇ ਹਨ। ਇੱਛੁਕ ਵਿਦਿਆਰਥੀਆਂ ਨੂੰ ਵੈੱਬ-ਸਾਈਟ ‘ਤੇ ਮੌਜੂਦ ‘ਓਪਨ ਸਕੂਲ’ ਲਿੰਕ ‘ਤੇ ਕਲਿੱਕ ਕਰਕੇ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ। ਪੰਜਾਬ ਓਪਨ ਸਕੂਲ ਦੇ ਇਨ੍ਹਾਂ ਕੋਰਸਾਂ ਲਈ 31 ਅਗਸਤ ਤੱਕ ਬਿਨਾ ਕਿਸੇ ਲੇਟ ਫ਼ੀਸ ਦੇ ਦਾਖਲਾ ਲਿਆ ਜਾ ਸਕਦਾ ਹੈ। ਬੋਰਡ ਵੱਲੋਂ ਮੁਹੱਈਆ ਕਰਵਾਈ ਹੋਰ ਜਾਣਕਾਰੀ ਅਨੁਸਾਰ ਸਬੰਧਤ ਵਿਦਿਆਰਥੀਆਂ ਨੇ ਬੋਰਡ ਵੱਲੋਂ ਨਿਰਧਾਰਤ ਦਾਖਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਫ਼ੀਸ ਅਦਾ ਨਹੀਂ ਕਰਨੀ ਹੋਵੇਗੀ। ਦਸਵੀਂ ਅਤੇ ਬਾਰ੍ਹਵੀਂ ਕੋਰਸਾਂ ਦੇ ਦਾਖਲੇ ਲਈ ਪ੍ਰਾਸਪੈਕਟਸ ਵੀ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ‘ਤੇ ਉਪਲਬੱਧ ਕਰਵਾ ਦਿੱਤੇ ਗਏ ਹਨ। ਜੇ ਦਾਖਲੇ ਦੀਆਂ ਮਿਤੀਆਂ ਵਿੱਚ ਕੋਈ ਫ਼ੇਰ-ਬਦਲ ਕੀਤਾ ਜਾਂਦਾ ਹੈ ਤਾਂ ਇਸ ਸਬੰਧੀ ਬੋਰਡ ਦੀ ਵੈੱਬ-ਸਾਈਟ ਅਤੇ ਵੱਖ-ਵੱਖ ਅਖ਼ਬਾਰਾਂ ਰਾਹੀਂ ਸੂਚਿਤ ਕੀਤਾ ਜਾਵੇਗਾ। ਇਨ੍ਹਾਂ ਕੋਰਸਾਂ ਸਬੰਧੀ ਪਾਠ-ਕ੍ਰਮ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਵੈੱਬ-ਸਾਈਟ ‘ਤੇ ਉਪਲਬੱਧ ਕਰਵਾ ਦਿੱਤਾ ਗਿਆ ਹੈ ਅਤੇ ਡਾਊਨਲੋਡ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *