ਬੱਚੇ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਕਾਬੂ

ਅੰਮ੍ਰਿਤਸਰ : ਇਸਲਾਮਾਬਾਦ ਥਾਣੇ ਦੀ ਪੁਲਿਸ ਨੇ ਮੰਗਲਵਾਰ ਦੇਰ ਰਾਤ ਬੱਚੇ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਸਾਲਾ ਬੱਚੀ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਇਕ ਬੱਚੇ ਨੂੰ ਅਗਵਾ ਕਰਨ ਤੋਂ ਬਾਅਦ ਕੁਝ ਦੇਰ ਬਾਅਦ ਉਸ ਨੂੰ ਦੁਬਾਰਾ ਘਰ ਦੇ ਬਾਹਰ ਛੱਡ ਦਿੱਤਾ ਸੀ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਹਰੀਸ਼ ਕੁਮਾਰ ਵਾਸੀ ਮਹਾਂ ਸਿੰਘ ਗੇਟ ਅਤੇ ਪਰਮਜੀਤ ਕੌਰ ਉਰਫ਼ ਅੰਜੂ ਵਾਸੀ ਗੇਟ ਖਜ਼ਾਨਾ ਵਜੋਂ ਕੀਤੀ ਹੈ। ਸੀਪੀ ਅਰੁਣਪਾਲ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਪ੍ਰਨੀਤ ਿਢੱਲੋਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਬੱਚੇ ਚੋਰੀ ਕਰਦੇ ਹਨ। ਮੰਗਲਵਾਰ ਰਾਤ ਨੂੰ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਪੁੱਛਗਿੱਛ ਵਿਚ ਮੁਲਜ਼ਮਾਂ ਨੇ ਮੰਨਿਆ ਕਿ 14 ਜੂਨ ਦੀ ਰਾਤ ਨੂੰ ਉਨਾਂ੍ਹ ਨੇ ਗਗਨਦੀਪ ਸਿੰਘ ਨਾਮਕ ਵਿਅਕਤੀ ਦੀ ਚਾਰ ਸਾਲਾ ਬੱਚੀ ਨੂੰ ਅਗਵਾ ਕਰ ਲਿਆ ਸੀ। ਕੁਝ ਸਮੇਂ ਬਾਅਦ ਮੁਲਜ਼ਮ ਲੜਕੀ ਨੂੰ ਉਨਾਂ੍ਹ ਦੇ ਘਰ ਦ ਬਾਹਰ ਛੱਡ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਮੁਲਜ਼ਮਾਂ ਨੇ ਚਿੱਤਰਾ ਸਿਨੇਮਾ ਨੇੜੇ ਤਿੰਨ ਸਾਲ ਦੀ ਬੱਚੀ ਨੂੰ ਅਗਵਾ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਬੱਚੀ ਨੂੰ ਬਰਾਮਦ ਕਰ ਲਿਆ ਹੈ।

Leave a Reply

Your email address will not be published. Required fields are marked *