ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਪਰ ਕਿਸਾਨਾਂ ਨੇ ਟੌਲ ਪਲਾਜ਼ੇ ਜਾਮ ਕਰਕੇ ਆਵਾਜਾਈ ਠੱਪ ਕੀਤੀ

ਟੱਲੇਵਾਲ: ਖੇਤੀ ਕਾਨੂੰਨਾਂ ਦੇ ਸੰਘਰਸ਼ ਦੀ ਮੁਅੱਤਲੀ ਮੌਕੇ ਕੇਂਦਰ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਲਖੀਮਪੁਰ ਖੀਰੀ ਦੀ ਘਟਨਾ ਸਬੰਧੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤਗੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਚੀਮਾ ਨੇੜੇ ਟੌਲ ਪਲਾਜ਼ਾ ਉਪਰ ਮੋਗਾ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ।

ਇਸ ਮੌਕੇ ਜੱਥੇਬੰਦੀ ਆਗੂ ਰੂਪ ਵਿੱਚ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਸੁਖਦੇਵ ਭੋਤਨਾ, ਗੁਰਨਾਮ ਫੌਜੀ, ਦਰਸ਼ਨ ਚੀਮਾ ਅਤੇ ਸੰਦੀਪ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਫਸਲਾਂ ਉਪਰ ਐੱਮਐੱਸਪੀ ਦੇਣ, ਕਿਸਾਨਾਂ ਤੇ ਦਰਜ ਪਰਚੇ ਰੱਦ ਕਰਨ, ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦੀ ਕੋਈ ਮੰਗ ਪੂਰੀ ਨਹੀਂ ਕੀਤੀ ਗਈ।

ਭਵਾਨੀਗੜ੍ਹ : ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੀਆਂ ਮਜ਼ਦੂਰ, ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਲੜਾਈ ਲੜਨੀ ਪੈਣੀ ਹੈ।

ਇਸ ਧਰਨੇ ਨੂੰ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ,ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲੋਵਾਲ, ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ, ਅਜੈਬ ਸਿੰਘ ਲੱਖੇਵਾਲ, ਹਰਬੰਸ ਸਿੰਘ ਲੱਡਾ, ਦਰਸ਼ਨ ਸਿੰਘ ਸਾਦੀਹਰੀ, ਗੋਬਿੰਦਰ ਸਿੰਘ ਮੰਗਵਾਲ, ਰਣਜੀਤ ਸਿੰਘ ਲੌਂਗੋਵਾਲ, ਮਨਜੀਤ ਸਿੰਘ ਘਰਾਚੋਂ,ਦਰਸ਼ਨ ਸਿੰਘ ਕਿਲਾ, ਜਸਵੀਰ ਸਿੰਘ ਗੱਗੜਪੁਰ, ਹਰਜੀਤ ਸਿੰਘ ਮਹਿਲਾਂ ਨੇ ਸੰਬੋਧਨ ਕੀਤਾ।

ਮਲੋਟ : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਪਣੀਆਂ ਬਕਾਇਆ ਪਈਆਂ ਮੰਗਾਂ ਨੂੰ ਮਨਵਾਉਣ ਲਈ ਸ਼ਹਿਰ ’ਚੋਂ ਲੰਘਦੀ ਮੁੱਖ ਸੜਕ ‘ਤੇ ਜਾਮ ਲਗਾਇਆ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਮੁੱਖ ਜ਼ਿਲ੍ਹਾ ਆਗੂ ਗੁਰਪਾਸ਼ ਸਿੰਘ ਸਿੰਘੇਵਾਲਾ, ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਨੇ ਸੰਬੋਧਨ ਕੀਤਾ। ਧਰਨੇ ਦਾ ਪ੍ਰਬੰਧ ਗੁਰਜੰਟ ਸਿੰਘ ਪਿੰਡ ਮਲੋਟ ਤੇ ਸਥਾਨਕ ਹੋਰ ਕਿਸਾਨਾਂ ਵੱਲੋਂ ਸਾਝੇਂ ਰੂਪ ਵਿਚ ਕੀਤਾ ਗਿਆ।

ਨਿਹਾਲ ਸਿੰਘ ਵਾਲਾ/ਮੋਗਾ: ਕਿਸਾਨ ਯੂਨੀਅਨ (ਕਰਾਂਤੀਕਾਰੀ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਮੋਗਾ ਨੇੜੇ ਡਗਰੂ ਰੇਲ ਦੀ ਪਟੜੀ ‘ਤੇ ਧਰਨਾ ਦਿੱਤਾ ਗਿਆ।

ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ, ਜ਼ਿਲ੍ਹ ਸਕੱਤਰ ਪਰਮਿੰਦਰ ਬਰਾੜ, ਜੋਰਾ ਸਿੰਘ ਫੌਜੀ, ਲੋਕ ਸੰਗਰਾਮ ਮੋਰਚਾ ਦੇ ਸੂਬਾ ਪ੍ਧਾਨ ਤਾਰਾ ਸਿੰਘ ਮੋਗਾ, ਕਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਲਖਵੀਰ ਸਿੰਘ ਲੱਖਾ ਨੇ ਇਸ ਮੌਕੇ ਸੰਬੋਧਨ ਕੀਤਾ।

ਸਿਰਸਾ :ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਨੈਸ਼ਨਲ ਹਾਈ ਵੇਅ ਨੌਂ ’ਤੇ ਭਾਵਦੀਨ ਸਥਿਤ ਟੌਲ ਪਲਾਜ਼ੇ ’ਤੇ ਧਰਨਾ ਦਿੱਤਾ। ਧਰਨਾਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਪੂਰਾ ਕੀਤੇ ਜਾਣ ਦੀ ਮੰਗ ਕੀਤੀ। ਇਸ ਮੌਕੇ ’ਤੇ ਕਿਸਾਨ ਸਭਾ ਦੇ ਆਗੂ ਸਵਰਨ ਸਿੰਘ ਵਿਰਕ, ਡਾ. ਸੁਖਦੇਵ ਸਿੰਘ ਜੰਮੂ, ਤਿਲਕ ਰਾਜ ਵਿਨਾਇਕ, ਸਾਬਕਾ ਪ੍ਰਿੰਸੀਪਲ ਗਿਆਨ ਚੰਦ, ਭਜਨ ਲਾਲ ਬਾਜੇਕਾਂ, ਇਕਬਾਲ ਸਿੰਘ, ਜਗਰੂਪ ਸਿੰਘ ਚੌਬੁਰਜਾ, ਮੁਨਸ਼ੀ ਰਾਮ, ਰਘੁਬੀਰ ਸਿੰਘ ਨਕੌੜਾ, ਰੇਸ਼ਮ ਸਿੰਘ ਆਦਿ ਸਮੇਤ ਅਨੇਕ ਕਿਸਾਨ ਆਗੂ ਤੇ ਪਿੰਡਾਂ ਦੇ ਕਿਸਾਨ ਮੌਜੂਦ ਸਨ।

Leave a Reply

Your email address will not be published. Required fields are marked *