ਸ਼ਹੀਦੀ ਜੋੜ ਮੇਲ ਤੋਂ ਪਹਿਲਾਂ CM ਮਾਨ ਦਾ ਅਹਿਮ ਐਲਾਨ, ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਲਈ ਜਾਰੀ ਕੀਤੇ ਇਹ ਹੁਕਮ

ਚੰਡੀਗੜ੍ਹ : ਇਸ ਸਾਲ ਦਸੰਬਰ ਮਹੀਨੇ ਹੋਣ ਵਾਲੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਚੌੜੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਕੰਮ ਦੇ ਲਈ 8.17 ਕਰੋੜ ਰੁਪਏ ਖ਼ਰਚੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਜਾਣਕਾਰੀ ਖ਼ੁਦ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਆਉਣ ਵਾਲੇ ਸਮੇਂ ‘ਚ ਇਨ੍ਹਾਂ ਸੜਕਾਂ ਦੀ ਬਣਤਰ ਦੌਰਾਨ ਉਹ ਨਿੱਜੀ ਤੌਰ ‘ਤੇ ਦੇਖ-ਰੇਖ ਕਰਨਗੇ।

5 ਲਿੰਕ ਸੜਕਾਂ ਦੇ ਨਾਂ ਅਤੇ ਲੰਬਾਈ

1. ਜੀ. ਟੀ. ਰੋਡ ਤੋਂ ਸਰਹਿੰਦ ਸਿਟੀ ਵਾਇਆ ਖਾਨਪੁਰ ਦੀ ਲੰਬਾਈ 5.70 ਕਿਲੋਮੀਟਰ
2. ਸਰਹਿੰਦ ਰੋਡ ਤੋਂ ਭੜੀ ਖੇੜੀ ਵਾਇਆ ਤਲਾਨੀਆ, ਫਿਰੋਜ਼ਪੁਰ, ਰਾਏਪੁਰ ਮਾਜਰੀ ਦੀ ਲੰਬਾਈ 10.90 ਕਿਲੋਮੀਟਰ

3. ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਮੋੜ ਤੋਂ ਮੰਡੋਫਲ ਦੀ ਲੰਬਾਈ 2.50 ਕਿਲੋਮੀਟਰ
4. ਮਾਧੋਪੁਰ ਤੋਂ ਬ੍ਰਾਹਮਣਮਾਜਰਾ ਸਾਧੂਗੜ੍ਹ ਰੋਡ ਵਾਇਆ ਸੱਦੇ ਮਾਜਰਾ ਦੀ ਲੰਬਾਈ 3.25 ਕਿਲੋਮੀਟਰ
5. ਸ਼ੇਖਪੁਰਾ ਤੋਂ ਖਾਨਪੁਰ ਵਾਇਆ ਕੁਸ਼ਟ ਆਸ਼ਰਮ ਦੀ ਲੰਬਾਈ 1.75

PunjabKesari
 

Leave a Reply

Your email address will not be published. Required fields are marked *