ਵਿਸ਼ੇਸ਼ ਸੈਸ਼ਨ ਰੱਦ ਕਰਨ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰੇਗੀ ‘ਆਪ’ ਸਰਕਾਰ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਖਫਾ ‘ਆਪ’ ਸਰਕਾਰ ਦੇਸ਼ ਦੀ ਸਰਵਉਚ ਅਦਾਲਤ ਦਾ ਰੁਖ਼ ਕਰੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਜਾਵੇਗਾ ਜਿਸ ਵਿਚ ਬਿਜਲੀ ਤੇ ਪਰਾਲੀ ਦੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇਹ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ’ਤੇ ਰੋਸ ਜਤਾਇਆ। ਇਸ ਤੋਂ ਪਹਿਲਾਂ ਆਪ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਰਾਜ ਭਵਨ ਵੱਲ ਸ਼ਾਂਤੀ ਮਾਰਚ ਸ਼ੁਰੂ ਕੀਤਾ।

Leave a Reply

Your email address will not be published. Required fields are marked *