ਅੰਮ੍ਰਿਤਸਰ ਵਿੱਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ’ਤੇ ਗਤੀ ਰਹੀ 4.1

ਅੰਮ੍ਰਿਤਸਰ: ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ’ਤੇ ਭੂਚਾਲ ਦੀ ਗਤੀ 4.1 ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਭੂਚਾਲ ਦਾ ਸਮਾਂ ਸਵੇਰੇ 3.42 ਵਜੇ ਅਤੇ ਇਸ ਦਾ ਕੇਂਦਰ 120 ਕਿਲੋਮੀਟਰ ਹੇਠਾਂ ਸੀ। ਇਸ ਤੋਂ ਪਹਿਲਾਂ ਸ਼ਨਿਚਰਵਾਰ ਸ਼ਾਮ ਨੂੰ ਦਿੱਲੀ-ਐਨਸੀਆਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

Leave a Reply

Your email address will not be published. Required fields are marked *