ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਖਾੜਕੂ ਫੰਡਿੰਗ ਮਾਮਲੇ ‘ਚ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਨੂੰ ਖਾੜਕੂ ਫੰਡਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਦਿਆਰਥੀ ਦੀ ਪਛਾਣ ਮੂਲ ਰੂਪ ਤੋਂ ਸੰਗਰੂਰ ‘ਚ ਭਵਾਨੀਗੜ੍ਹ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦੇ ਤੌਰ ‘ਤੇ ਕੀਤੀ ਗਈ ਹੈ, ਜੋ ਕਿ ਪੰਜਾਬ ਯੂਨੀਵਰਸਿਟੀ ‘ਚ ਐੱਮ. ਏ. ਦੀ ਪੜ੍ਹਾਈ ਕਰ ਰਿਹਾ ਹੈ।

ਦੋਸ਼ੀ ਵਿਦਿਆਰਥੀ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਨੇ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਮੁਲਜ਼ਮ ਅਰਸ਼ਦੀਪ ਵਿਦੇਸ਼ ‘ਚ ਬੈਠੇ ਲਖਬੀਰ ਸਿੰਘ ਲੰਡਾ ਅਤੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਗੋਲਡੀ ਬਰਾੜ ਦਾ ਸਾਥੀ ਦੱਸਿਆ ਜਾ ਰਿਹਾ ਹੈ।

ਜਾਂਚ ਏਜੰਸੀ ਤੋਂ ਪਤਾ ਲੱਗਾ ਹੈ ਕਿ ਆਈ. ਐੱਸ. ਆਈ. ਦੇ ਗੁਰਗੇ ਵੱਲੋਂ ਅਰਸ਼ਦੀਪ ਦੇ ਬੈਂਕ ਖਾਤੇ ‘ਚ ਪੈਸੇ ਜਮ੍ਹਾਂ ਕਰਵਾਏ ਜਾ ਰਹੇ ਸਨ। ਉਸ ਦੇ ਬੈਂਕ ਖ਼ਾਤੇ ਦੀ ਜਾਣਕਾਰੀ ਦੇ ਆਧਾਰ ‘ਤੇ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *