ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਉਸਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ

ਕੋਟਕਪੂਰਾ : ਸੀਵਰੇਜ ਠੱਪ ਅਤੇ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਸ਼ਹਿਰ ਵਾਸੀਆਂ ਦੀ ਮੱਦਦ ‘ਤੇ ਆਏ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਉਸਦੇ ਸਾਥੀਆਂ ਖਿਲਾਫ ਸਥਾਨਕ ਸਿਟੀ ਥਾਣੇ ਦੀ ਪੁਲਿਸ ਨੇ ਆਈਪੀਸੀ ਦੀ ਧਾਰਾ 188/283 ਤਹਿਤ ਮਾਮਲਾ ਦਰਜ ਕਰ ਦਿੱਤਾ।

ਜਿਕਰਯੋਗ ਹੈ ਕਿ ਸ਼ਹਿਰ ਵਾਸੀ ਪਿਛਲੇ ਲੰਮੇ ਸਮੇਂ ਤੋਂ ਗਲੀ-ਮੁਹੱਲਿਆਂ ਅਤੇ ਬਾਜ਼ਾਰਾਂ ‘ਚ ਜਮਾ ਹੁੰਦੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਬਹੁਤ ਦੁਖੀ ਤੇ ਪ੍ਰੇਸ਼ਾਨ ਹਨ, ਕਈ ਮੁਹੱਲਿਆਂ ‘ਚ ਰੋਸ ਧਰਨੇ, ਕਈ ਥਾਂ ਪੁਤਲੇ ਫੂਕਣ ਅਤੇ ਕਈ ਵਾਰਡਾਂ ‘ਚ ਅਗਾਮੀ ਹਰ ਤਰਾਂ ਦੀਆਂ ਵੋਟਾਂ ਦੇ ਬਾਈਕਾਟ ਦੇ ਪੋਸਟਰ ਲੱਗ ਜਾਣ ਦੇ ਬਾਵਜੂਦ ਵੀ ਜਦੋਂ ਕੋਈ ਸੁਣਵਾਈ ਨਾ ਹੋਈ ਤਾਂ ਮੁਹੱਲਾ ਪ੍ਰੇਮ ਨਗਰ ਦੇ ਵਸਨੀਕਾਂ ਨੇ ਸ਼ਹਿਰ ਵਿੱਚੋਂ ਲੰਘਦੀ ਰਾਸ਼ਟਰੀ ਰਾਜ ਮਾਰਗ ਨੰਬਰ 15 ਦੀ ਆਵਾਜਾਈ ਠੱਪ ਕਰਕੇ ਰੋਸ ਪ੍ਰਗਟਾਉਂਦਿਆਂ ਆਖਿਆ ਕਿ ਭਾਵੇਂ ਸ਼ਹਿਰ ਵਾਸੀ ਕੋਰੋਨਾ ਦੀ ਕਰੋਪੀ ਤੋਂ ਤਾਂ ਬਚ ਜਾਣ ਪਰ ਪਿਛਲੇ ਲੰਮੇ ਸਮੇਂ ਤੋਂ ਗਲੀ-ਮੁਹੱਲਿਆਂ ਅਤੇ ਬਜ਼ਾਰਾਂ ‘ਚ ਜਮਾ ਹੋਇਆ ਗੰਦਾ ਪਾਣੀ ਉਨਾਂ ਦੇ ਘਰਾਂ, ਦੁਕਾਨਾਂ ‘ਚ ਦਾਖਲ ਹੋਣ ਕਾਰਨ ਉਹ ਹੈਜ਼ਾ, ਡੇਂਗੂ, ਮਲੇਰੀਆ ਅਤੇ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ ਤੋਂ ਨਹੀਂ ਬਚ ਸਕਣਗੇ।

Leave a Reply

Your email address will not be published. Required fields are marked *