ਲਾਪਤਾ ਪਾਵਨ ਸਰੂਪ: ਸਿੱਖ ਜਥੇਬੰਦੀਆਂ ਦੀ ਮੁੜ ਮੋਰਚੇ ਸਬੰਧੀ ਮੀਟਿੰਗ 10 ਨੂੰ

ਅੰਮ੍ਰਿਤਸਰ : ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਲਾਉਣ ਵਾਲੀਆਂ ਸਿੱਖ ਜਥੇਬੰਦੀਆਂ ਦੇ ਆਗੂ 10 ਨਵੰਬਰ ਨੂੰ ਮੁੜ ਤੋਂ ਮੋਰਚਾ ਲਾਉਣ ਬਾਰੇ ਅਗਲਾ ਫ਼ੈਸਲਾ ਲੈਣਗੇ। ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਮੋਰਚਾ ਲਗਾਇਆ ਗਿਆ ਸੀ, ਜਿਸ ਨੂੰ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਨੇ ਆਪਣੀ ਟਾਸਕ ਫ਼ੋਰਸ ਦੀ ਮਦਦ ਨਾਲ ਹਟਾ ਦਿੱਤਾ ਸੀ। ਅੱਜ ਤਰਲੋਚਨ ਸਿੰਘ ਸੋਹਲ, ਲਖਬੀਰ ਸਿੰਘ ਮੁਹਾਲਮ, ਮਨਜੀਤ ਸਿੰਘ ਝਬਾਲ, ਰਾਜਾ ਰਾਜ ਸਿੰਘ, ਦਿਲਬਾਗ ਸਿੰਘ, ਸਰੂਪ ਸਿੰਘ ਆਦਿ ਦੀ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਨੇ ਮੋਰਚੇ ਦੀ ਅਗਲੀ ਰਣਨੀਤੀ ਉਲੀਕਣ ਲਈ 10 ਨਵੰਬਰ ਨੂੰ ਵਿਸ਼ੇਸ਼ ਮੀਟਿੰਗ ਕਰਨ ਦਾ ਫ਼ੈਸਲਾ ਲਿਆ ਹੈ।

Leave a Reply

Your email address will not be published. Required fields are marked *