ਖੇਤੀ ਸੰਘਰਸ਼: ਅਡਾਨੀ, ਅੰਬਾਨੀ ਦੇ ਕਾਰੋਬਾਰੀ ਅਦਾਰੇ ਬੰਦ ਕਰਵਾਏ

ਫਤਹਿਗੜ੍ਹ ਸਾਹਿਬ : ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਸੰਯੁਕਤ ਮੋਰਚਾ ਦੇ ਸੁਨੇਹੇ ਮੁਤਾਬਕ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਅਡਾਨੀ ਤੇ ਅੰਬਾਨੀ ਦੇ ਬਿਜ਼ਨਸ ਅਦਾਰੇ ਬੰਦ ਕਰਵਾਏ ਗਏ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਮੌਲ ਬੰਦ ਕਰਵਾਉਣ ਸਮੇਂ ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸ੍ਰੀ ਫਤਹਿਗੜ੍ਹ ਸਾਹਿਬ, ਸੁਰਿੰਦਰ ਸਿੰਘ ਲਾਹੌਰੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਿਲਾਇੰਸ ਦੇ ਸ਼ਾਪਿੰਗ ਮੌਲ ਟਰੈਂਡਸ ਸਰਹਿੰਦ ਅਤੇ ਚੰਡੀਗੜ੍ਹ ਰੋਡ ਤੇ ਪੰਜਾਬ, ਹਰਿਆਣਾ, ਹਿਮਾਚਲ ਨੂੰ ਰਿਲਾਇੰਸ ਦੀ ਮੇਨ ਸਪਲਾਈ ਸਟੋਰ ਕਿਸਾਨ ਸੰਯੁਕਤ ਮੋਰਚੇ ਦੇ ਅਗਲੇ ਆਦੇਸ਼ਾਂ ਤੱਕ ਬੰਦ ਰੱਖਿਆ ਜਾਵੇਗਾ ਜੇ ਕੋਈ ਰਿਲਾਇੰਸ ਦਾ ਸਟੋਰ ਖੁਲ੍ਹੇਗਾ ਤਾਂ ਖੁਦ ਜ਼ਿੰਮੇਵਾਰ ਹੋਵੇਗਾ ਆਉਣ ਵਾਲੇ ਸਮੇਂ ਵਿੱਚ ਜੇ ਕੋਈ ਸਟੋਰ ਖੋਲ੍ਹਦਾ ਹੈ ਤਾਂ ਕਿਸਾਨ ਯੂਨੀਅਨ ਵੱਲੋਂ ਸਖ਼ਤ ਰੁਖ਼ ਅਖ਼ਤਿਆਰ ਕੀਤਾ ਜਾਵੇਗਾ।  

ਪ੍ਰਧਾਨ ਮੰਤਰੀ ਦਾ ਪੁਤਲਾ ਫੂਕਦੇ ਹੋਏ ਕੁਰਾਲੀ ਵਾਸੀ।

ਕੁਰਾਲੀ (ਮਿਹਰ ਸਿੰਘ): ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਨਿੱਤਰੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਤੇ ਪ੍ਰਧਾਨ ਮੰਤਰੀ ਨਰਿਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਰੋਸ ਮੁਜ਼ਾਹਰੇ ਦੀ ਅਗਵਾਈ ਯੂਥ ਕਾਂਰਗਸ ਦੇ ਸਾਬਕਾ ਹਲਕਾ ਪ੍ਰਧਾਾਨ ਰਾਣਾ ਕੁਸ਼ਲਪਾਲ ਨੇ ਕੀਤੀ। ਕੁਰਾਲੀ ਵਿਕਾਸ ਮੰਗ ਦੇ ਸਹਿਯੋਗ ਨਾਲ ਕੀਤੇ ਇਸ ਪ੍ਰਦਰਸ਼ਨ ਵਿੱਚ ਨੌਜਵਾਨਾਂ ਅਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਰਾਣਾ ਕੁਸ਼ਲਪਾਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਨਾ ਸਿਰਫ਼ ਕਿਸਾਨੀ ਪ੍ਰਭਾਵਿਤ ਹੋਵੇਗੀ, ਸਗੋਂ ਸਮਾਜ ਦੇ ਹਰ ਵਰਗ ’ਤੇ ਮਾੜਾ ਅਸਰ ਪਏਗਾ ਤੇ ਸੂਬਿਆਂ ਦੀ ਆਰਥਿਕ ਹਾਲਤ ਵਿਗੜੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਨਿੱਤਰੀ ਹੈ। ਇਸੇ ਦੌਰਾਨ ਬਹਾਦਰ ਸਿੰਘ ਓਕੇ, ਰਾਕੇਸ਼ ਕਾਲੀਆ, ਕਮਲਜੀਤ ਚਾਵਲਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਲੜਾਈ ਲੜਨੀ ਪਏਗੀ।  

ਪਿੰਡ ਧਨਾਸ ਤੋਂ ਰਵਾਨਾ ਹੋਣ ਸਮੇਂ ਜਥਾ।

ਪੰਚਕੂਲਾ (ਪੀ.ਪੀ.ਵਰਮਾ): ਪੰਚਕੂਲਾ ਵਿੱਚ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਕਿਸਾਨਾਂ ਨੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ। ਪੰਚਕੂਲਾ ਵਿੱਚ ਚੰਡੀਮੰਦਰ ਅਤੇ ਜਲੌਲੀ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਨੂੰ ਟੋਲ ਮੁਕਤ ਬਣਾਇਆ ਗਿਆ। ਪੰਚਕੂਲਾ ਵਿੱਚ ਦੋ ਥਾਵਾਂ ’ਤੇ ਕਿਸਾਨਾਂ ਦਾ ਪ੍ਰਦਰਸ਼ਨ ਅਤੇ ਟੌਲ ਪਲਾਜ਼ਾ ਬੰਦ ਕੀਤੇ ਗਏ। ਕਿਸਾਨ ਯੂਨੀਅਨ ਦੇ ਸੱਦੇ ’ਤੇ ਅੱਜ ਦੇਸ਼ ਭਰ ਵਿੱਚ ਕਿਸਾਨ ਅੰਦੋਲਨ। ਸਥਿਤੀ ਨੂੰ ਕਿਸੇ ਵੀ ਤਰ੍ਹਾਂ ਖਰਾਬ ਕੀਤਾ ਜਾਵੇ, ਇਸ ਲਈ ਭਾਰੀ ਪੁਲਿਸ ਫੋਰਸ ਮੌਕੇ ’ਤੇ ਤਾਇਨਾਤ ਹੈ। ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਕਿਸਾਨ ਯੂਨੀਅਨ ਦਾ ਪ੍ਰਦਰਸ਼ਨ ਪਿਛਲੇ ਲੰਮੇ ਸਮੇਂ ਤੋਂ ਜਾਰੀ ਹੈ।

ਮੁੱਲਾਂਪੁਰ ਗਰੀਬਦਾਸ (ਚਰਨਜੀਤ ਸਿੰਘ ਚੰਨੀ): ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਜਗਮੋਹਨ ਸਿੰੰਘ ਕੰਗ ਦੇ ਸਪੁੱਤਰ  ਯਾਦਵਿੰਦਰ ਸਿੰਘ ਬੰਨੀ ਕੰਗ ਦੀ ਅਗਵਾਈ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨੇ ਦਿੱਲੀ ਦੇ ਸਿੰਘੂ ਬਾਰਡਰ ਉਤੇ ਵਿਸ਼ੇਸ਼ ਤੌਰ ਉਤੇ ਪਹੁੰਚ ਕੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ। ਇਸ ਸਬੰਧੀ ਸੀਨੀਅਰ ਯੂਥ ਕਾਂਗਰਸੀ ਆਗੂ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਦਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਨਵੇਂ ਬਣਾਏ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ, ਸਗੋਂ ਕਿਸਾਨੀ ਕਿੱਤਾ ਤਬਾਹ ਕਰਨ ਲਈ ਇੱਕ ਸਾਜਿਸ਼ ਤਹਿਤ ਬਣਾਏ ਗਏ ਹਨ। ਉਨ੍ਹਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਪਣਾਏ ਅੜੀਅਲ ਵਤੀਰੇ ਦੀ ਨੁਕਤਾਚੀਨੀ ਕੀਤੀ ਗਈ। ਉਨ੍ਹਾਂ ਕਿਹਾ ਕਿ ਠੰਢੀਆਂ ਰਾਤਾਂ ਨੂੰ ਸੜਕਾਂ ’ਤੇ ਧਰਨੇ ਲਗਾ ਕੇ ਬੈਠੇ ਕਿਸਾਨਾਂ, ਮਜ਼ਦੂਰਾਂ ਸਮੇਤ ਹੋਰਨਾਂ ਲੋਕਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ।

ਬੱਸ ਨੂੰ ਦਿੱਲੀ ਲਈ ਰਵਾਨਾ ਕਰਨ ਮੌਕੇ ਪ੍ਰਬੰਧਕ।

ਚਮਕੌਰ ਸਾਹਿਬ ਤੋਂ ਦੂਜੀ ਬੱਸ ਦਿੱਲੀ ਪੁੱਜੀ

ਚਮਕੌਰ ਸਾਹਿਬ (ਸੰਜੀਵ ਬੱਬੀ): ਸਮਾਜਸੇਵੀ ਤੇ ਵਪਾਰ ਮੰਡਲ ਦੇ ਪ੍ਰਧਾਨ ਬਲਦੇਵ ਸਿੰਘ ਹਫਿਜ਼ਾਬਾਦ ਵੱਲੋਂ ਕਿਸਾਨਾਂ ਦੇ ਦਿੱਲੀ ਚੱਲ ਰਹੇ ਸੰਘਰਸ਼ ਵਿੱਚ ਹਿੱਸਾ ਪਾਉਣ ਲਈ ਅੱਜ ਦੂਜੀ ਬੱਸ ਰਾਹੀਂ ਇਲਾਕੇ ਦੇ ਕਿਸਾਨਾਂ ਦਾ ਇੱਕ ਹੋਰ ਜਥਾ ਪ੍ਰਬੰਧਕਾਂ ਵੱਲੋਂ ਦਿੱਲੀ ਲਈ ਰਵਾਨਾ ਕੀਤਾ। ਕਿਸਾਨ ਆਗੂ ਧਰਮਿੰਦਰ ਸਿੰਘ ਭੂਰੜੇ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਬਲਦੇਵ ਸਿੰਘ ਹਫਿਜ਼ਾਬਾਦ ਅਤੇ ਅਕਾਲੀ ਦਲ ਦੀ ਆਗੂ ਜਸਵਿੰਦਰ ਕੌਰ ਨੇ ਦੱਸਿਆ ਕਿ ਇਹ ਬੱਸ ਇਲਾਕੇ ਦੇ ਕਿਸਾਨਾਂ ਨੂੰ ਦੂਜੀ ਵਾਰ ਮੁਫ਼ਤ ਦਿੱਲੀ ਲੈ ਕੇ ਜਾ ਰਹੀ ਹੈ ਅਤੇ ਤੀਜੇ ਦਿਨ ਉੱਥੋਂ ਆਉਣ ਵਾਲੇ ਕਿਸਾਨਾਂ ਨੂੰ ਵਾਪਸ ਲੈ ਕੇ ਇੱਥੇ ਆਵੇਗੀ। ਉਨ੍ਹਾਂ ਦੱਸਿਆ ਕਿ ਉਹ ਬੱਸ ਰਾਹੀਂ ਉੱਥੋਂ ਦੇ ਕਿਸਾਨਾਂ ਲਈ ਰਸਦ ਵੀ ਲੈ ਕੇ ਜਾ ਰਹੇ ਹਨ ਤਾਂ ਜੋ ਕਿ ਸੰਘਰਸ਼ਸ਼ੀਲ ਕਿਸਾਨਾਂ ਦੇ ਕੰਮ ਆ ਸਕੇ। ਸ੍ਰੀ ਮਾਂਗਟ ਨੇ ਦੱਸਿਆ ਕਿ ਸ੍ਰੀ ਬਲਦੇਵ ਸਿੰਘ ਵੱਲੋਂ ਇਹ ਬੱਸ ਪੀਜੀਆਈ ਲਈ ਮੁਫ਼ਤ ਇਲਾਕੇ ਵਿੱਚੋਂ ਚਲਾਈ ਜਾ ਰਹੀ ਹੈ ਪਰ ਕਰੋਨਾ ਕਾਰਨ ਉਕਤ ਬੱਸ ਦੇ ਨਾ ਚੱਲਣ ਕਾਰਨ ਹੁਣ ਫੈ਼ਸਲਾ ਲਿਆ ਗਿਆ ਸੀ ਕਿ ਉਕਤ ਬੱਸ ਰਾਹੀਂ ਇਲਾਕੇ ਦੇ ਕਿਸਾਨਾਂ ਨੂੰ ਦਿੱਲੀ ਸੰਘਰਸ਼ ਲਈ ਚਲਾਇਆ ਜਾਵੇ। 

ਬੰਨੀ ਕੰਗ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ

ਮੁੱਲਾਂਪੁਰ ਗਰੀਬਦਾਸ (ਚਰਨਜੀਤ ਸਿੰਘ ਚੰਨੀ): ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਜਗਮੋਹਨ ਸਿੰੰਘ ਕੰਗ ਦੇ ਸਪੁੱਤਰ  ਯਾਦਵਿੰਦਰ ਸਿੰਘ ਬੰਨੀ ਕੰਗ ਦੀ ਅਗਵਾਈ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨੇ ਦਿੱਲੀ ਦੇ ਸਿੰਘੂ ਬਾਰਡਰ ਉਤੇ ਵਿਸ਼ੇਸ਼ ਤੌਰ ਉਤੇ ਪਹੁੰਚ ਕੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ। ਇਸ ਸਬੰਧੀ ਸੀਨੀਅਰ ਯੂਥ ਕਾਂਗਰਸੀ ਆਗੂ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਦਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਨਵੇਂ ਬਣਾਏ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ, ਸਗੋਂ ਕਿਸਾਨੀ ਕਿੱਤਾ ਤਬਾਹ ਕਰਨ ਲਈ ਇੱਕ ਸਾਜਿਸ਼ ਤਹਿਤ ਬਣਾਏ ਗਏ ਹਨ। ਉਨ੍ਹਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਪਣਾਏ ਅੜੀਅਲ ਵਤੀਰੇ ਦੀ ਨੁਕਤਾਚੀਨੀ ਕੀਤੀ ਗਈ। ਉਨ੍ਹਾਂ ਕਿਹਾ ਕਿ ਠੰਢੀਆਂ ਰਾਤਾਂ ਨੂੰ ਸੜਕਾਂ ’ਤੇ ਧਰਨੇ ਲਗਾ ਕੇ ਬੈਠੇ ਕਿਸਾਨਾਂ, ਮਜ਼ਦੂਰਾਂ ਸਮੇਤ ਹੋਰਨਾਂ ਲੋਕਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ, ਸਗੋਂ ਕਾਲੇ ਕਾਨੂੰਨ ਨੂੰ ਰੱਦ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।

ਪਿੰਡ ਧਨਾਸ ਤੋਂ ਜਥਾ ਰਸਦ ਸਮੇਤ ਰਵਾਨਾ

ਚੰਡੀਗੜ੍ਹ (ਕੁਲਦੀਪ ਸਿੰਘ): ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਨ ਵਿੱਚ ਸ਼ਿਰਕਤ ਕਰਨ ਲਈ ਅੱਜ ਯੂ.ਟੀ. ਦੇ ਪਿੰਡ ਧਨਾਸ ਤੋਂ ਅੱਜ ਇੱਕ ਜਥਾ ਦਿੱਲੀ ਦੇ ਸਿੰਘੂ ਬਾਰਡਰ ਲਈ ਰਵਾਨਾ ਹੋਇਆ। ਜਥੇ ਵਿੱਚ ਸ਼ਾਮਿਲ ਪਰਮਿੰਦਰ ਸਿੰਘ ਸੰਧੂ, ਦਲਵਿੰਦਰ ਸਿੰਘ, ਸੁਰਜੀਤ ਸਿੰਘ, ਕੇਸਰ ਸਿੰਘ ਆਦਿ ਨੇ ਦੱਸਿਆ ਕਿ ਅੱਜ ਰਵਾਨਾ ਹੋਏ ਇਸ ਜਥੇ ਵੱਲੋਂ ਆਪਣੇ ਨਾਲ ਵੱਡੀ ਮਾਤਰਾ ਵਿੱਚ ਸੁੱਕਾ ਰਾਸ਼ਣ, ਪਾਣੀ ਦੀਆਂ ਬੋਤਲਾਂ ਅਤੇ ਹੋਰ ਰਸਦ ਲਿਜਾਈ ਗਈ ਹੈ। ਉਨ੍ਹਾਂ ਮੋਦੀ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਕਿਸਾਨ ਵਿਰੋਧੀ ਇਹ ਤਿੰਨੋਂ ਕਾਲੇ ਕਾਨੂੰਨ ਤੁਰੰਤ ਅਤੇ ਬਿਨਾ ਸ਼ਰਤ ਰੱਦ ਹੋਣੇ ਚਾਹੀਦੇ ਹਨ। 

Leave a Reply

Your email address will not be published. Required fields are marked *