ਸਾਕਾ ਨਨਕਾਣਾ ਸਾਹਿਬ ਨਾਲ ਕੌਮ ’ਚ ਨਵੀਂ ਚੇਤਨਾ ਆਈ: ਜਥੇਦਾਰ

ਬਟਾਲਾ : ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦ ਭਾਈ ਆਤਮਾ ਸਿੰਘ ਦੀ ਯਾਦ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਭਾਈ ਆਤਮਾ ਸਿੰਘ ਦੇ ਪਰਿਵਾਰ ਦੇ ਅੱਠ ਜੀਅ ਸ਼ਹੀਦੀ ਪਾ ਗਏ ਸਨ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਨੇ ਸਿੱਖ ਕੌਮ ਵਿੱਚ ਨਵੀਂ ਚੇਤਨਾ ਲਿਆਂਦੀ ਸੀ, ਉਸ ਤੋਂ ਬਾਅਦ ਹੋਰ ਗੁਰਧਾਮਾਂ ਵਿੱਚ ਮਹੰਤਾਂ ਨੂੰ ਬਾਹਰ ਕੱਢਣ ਅਤੇ ਪ੍ਰਬੰਧਾਂ ’ਚ ਸੁਧਾਰ ਲਿਆਉਣ ਦਾ ਮੁੱਢ ਬੱਝਿਆ। । ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਐਸਜੀਪੀਸੀ ਦੇ ਭਗਵੰਤ ਸਿੰਘ ਸਿਆਲਕਾ, ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਭਾਈ ਨਿਬਾਹੂ ਸਿੰਘ ਰੰਘਰੇਟਾ ਤਰਨਾ ਦਲ ਦੇ ਮੁਖੀ ਬਾਬਾ ਬਲਦੇਵ ਸਿੰਘ ਮੁਸਤਫਾਪੁਰ ਨੇ ਸੰਬੋਧਨ ਕੀਤਾ। ਇਸ ਮੌਕੇ ਡਾ. ਅਟਵਾਲ, ਜਥੇਦਾਰ ਛੋਟੇਪੁਰ ਅਤੇ ਰਣੀਕੇ ਨੇ ਕਿਹਾ ਕਿ ਪਿੰਡ ਮੁਸਤਫਾਪੁਰ ਦੇ ਪਰਿਵਾਰਾਂ ਨਾਲ ਸਬੰਧਤ ਸ਼ਹੀਦ ਹੋਏ 8 ਸਿੰਘ, ਸਿੰਘਣੀਆਂ ਅਤੇ ਬੱਚਿਆਂ ਦੀਆਂ ਯਾਦਗਾਰਾਂ ਬਣਾਉਣੀਆਂ ਜ਼ਰੂਰੀ ਹਨ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਮਹਾਨ ਸ਼ਹੀਦਾਂ ਤੋਂ ਸੇਧ ਲੈ ਸਕਣ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਵਿੱਚ ਪਹਿਲਾਂ ਸਮਾਗਮ ਕਰਵਾਉਣ ਅਤੇ ਬਾਅਦ ਵਿਚ ਇਰਾਦਾ ਬਦਲਣ ਦੇ ਫ਼ੈਸਲੇ ਦੀ ਅੱਜ ਪਿੰਡ ਮੁਸਤਫ਼ਾਪੁਰ ’ਚ ਨਿਖ਼ੇਧੀ ਕੀਤੀ ਗਈ।

Leave a Reply

Your email address will not be published. Required fields are marked *