ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਬਰੇਟਾ : ਪਿੰਡ ਕਿਸ਼ਨਗੜ੍ਹ ਦੇ ਇੱਕ ਕਿਸਾਨ ਜਗਦੀਸ਼ ਸਿੰਘ (30) ਪੁੱਤਰ ਜਗਰਾਜ ਸਿੰਘ ਦੀ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ ਹੋ ਗਈ। ਸਹਾਇਕ ਸਬ-ਇੰਸਪੈਕਟਰ ਭਗਵਾਨ ਅਤੇ ਸਾਬਕਾ ਸਰਪੰਚ ਦਲਬਾਰਾ ਸਿੰਘ ਅਨੁਸਾਰ ਕਿਸਾਨ ਜਗਦੀਸ਼ ਸਿੰਘ 4-5 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਸ ਦੇ ਸਿਰ 14 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਪਰਿਵਾਰ ਵੱਲੋਂ ਹਸਪਤਾਲ ਲਿਜਾਣ ’ਤੇ ਉਸ ਦੀ ਰਸਤੇ ਵਿੱਚ ਮੌਤ ਹੋ ਗਈ। ਪੁਲੀਸ ਨੇ ਕਿਸਾਨ ਜਗਦੀਸ਼ ਦੀ ਮਾਤਾ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਇਸ ਮਗਰੋਂ ਪਰਿਵਾਰ ਨੇ ਕਿਸਾਨ ਦਾ ਅੰਤਿਮ ਸੰਸਕਾਰ ਕਰ ਦਿੱਤਾ।

Leave a Reply

Your email address will not be published. Required fields are marked *