ਸਿਆਸੀ ਆਗੂਆਂ ਖ਼ਿਲਾਫ਼ ਘਰਾਂ ਅੱਗੇ ਲਾਏ ‘ਨੋ ਐਂਟਰੀ’ ਦੇ ਬੋਰਡ

ਸ੍ਰੀ ਮੁਕਤਸਰ ਸਾਹਿਬ : ਘਰ-ਘਰ ਨੌਕਰੀ ਦੇਣ ਦੇ ਵਾਅਦੇ ਨਾਲ ਸੱਤਾ ’ਚ ਆਈ ਕੈਪਟਨ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਘੱਟ ਤਨਖਾਹਾਂ ’ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਆਊਟਸੋਰਸਿੰਗ/ ਕੰਟਰੈਕਟ ’ਤੇ ਕੰਮ ਕਰਦੇ ਵਰਕਰਾਂ ਨੂੰ ਪੱਕਾ ਕਰਨ ਦੀ ਥਾਂ ਵਿਭਾਗ ਦਾ ਨਿੱਜੀਕਰਨ ਕਰਨ ਦੇ ਰੋਸ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਆਊਟਸੋਰਸਿੰਗ ਅਤੇ ਕੰਟਰੈਕਟ ਵਰਕਰਾਂ ਨੇ ਆਪਣੇ ਘਰਾਂ ਦੇ ਬਾਹਰ ਸਿਆਸੀ ਆਗੂਆਂ ਲਈ ‘ਨੋ ਐਂਟਰੀ’ ਦੇ ਬੋਰਡ ਲਗਾ ਦਿੱਤੇ ਹਨ। ਇਸ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਸਹਾਇਕ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਅਤੇ ਪ੍ਰਚਾਰ ਸਕੱਤਰ ਤਰਲੋਕ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ 3 ਵਾਰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਪਰ ਮੁੱਖ ਮੰਤਰੀ ਵੱਲੋਂ ਮੀਟਿੰਗ ਨਹੀਂ ਕੀਤੀ ਗਈ। ਇਸ ਦੇ ਰੋਸ ਵਜੋਂ ਇਹ ਐਲਾਨ ਕੀਤਾ ਗਿਆ ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਸਬ-ਕਮੇਟੀ ਦੇ ਮੈਂਬਰ-ਕਮ ਕੈਬਨਿਟ ਮੰਤਰੀਆਂ ਨੂੰ ਫੀਲਡ ਵਿੱਚ ਆਉਣ ’ਤੇ ਕਾਲੀਆਂ ਝੰਡੀਆਂ ਦਿਖਾ ਕੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਪ੍ਰਚਾਰ ਸਕੱਤਰ ਵਜਿੰਦਰ ਸਿੰਘ ਬਰਾੜ, ਗੁਰਦੇਵ ਸਿੰਘ, ਗੁਰਸੇਵਕ ਸਿੰਘ, ਸੌਰਵ ਕੁਮਾਰ, ਸੁਰਿੰਦਰ ਕੁਮਾਰ ਅਤੇ ਵਿਕੇਸ਼ ਕੁਮਾਰ ਹਾਜ਼ਰ ਸਨ।

Leave a Reply

Your email address will not be published. Required fields are marked *